19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਰਾਹਤ ਕਾਰਜਾਂ ਦੀ ਪ੍ਰਸੰਸਾ

ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕਲਗੀਧਰ ਬੜੂ ਸਾਹਿਬ ਟਰੱਸਟ ਦੇ ਮੈਂਬਰ | <br/> 04-09-2025
ਤਰਨ ਤਾਰਨ, 3 ਸਤੰਬਰ (ਹਰਿੰਦਰ ਸਿੰਘ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਲਗੀਧਰ ਟਰੱਸਟ ਦੇ ਸੇਵਾਦਾਰ ਭਾਈ ਹਰਜੀਤ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਸਰਹੱਦੀ ਖੇਤਰ ਵਿਚ ਆਏ ਹੜ੍ਹਾਂ ਦੌਰਾਨ ਟਰੱਸਟ ਵਲੋਂ ਚਲਾਏ ਗਏ ਇਨਸਾਨੀ ਅਤੇ ਰਾਹਤ ਕੰਮਾਂ ਦੀ ਤਹਿ ਦਿਲੋਂ ਪ੍ਰਸੰਸਾ ਕੀਤੀ | ਇਸ ਦੌਰਾਨ ਰਾਜਪਾਲ ਨੇ ਦੀਨਾਨਗਰ ਵਿਖੇ ਬਣਾਏ ਗਏ ਰਾਹਤ ਕੈਂਪ ਦੀ ਖਾਸ ਤੌਰ 'ਤੇ ਸਲਾਹਨਾ ਕੀਤੀ ਅਤੇ ਕਲਗੀਧਰ ਟਰੱਸਟ ਵਲੋਂ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਚੱਲ ਰਹੇ ਸੇਵਾ ਕਾਰਜਾਂ ਦੀ ਵੀ ਖੁੱਲ੍ਹ ਕੇ ਪ੍ਰਸੰਸਾ ਕੀਤੀ | ਜ਼ਿਕਰਯੋਗ ਹੈ ਕਿ ਟਰੱਸਟ ਵਲੋਂ ਗੁਰਦਾਸਪੁਰ ਜ਼ਿਲ੍ਹੇ ਦੀ ਦੀਨਾਨਗਰ ਅਤੇ ਗੁਰਦਾਸਪੁਰ ਤਹਿਸੀਲ ਦੇ 35 ਪਿੰਡਾਂ ਵਿਚੋਂ 1100 ਵਿਅਕਤੀਆਂ ਨੂੰ, ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ, ਜਲਾਲਾਬਾਦ ਅਤੇ ਫਾਜ਼ਿਲਕਾ ਤਹਿਸੀਲ ਦੇ 32 ਪਿੰਡਾਂ ਵਿਚੋਂ 800 ਦੇ ਲਗਭਗ ਵਿਅਕਤੀਆਂ ਨੂੰ, ਅੰਮਿ੍ਤਸਰ ਜ਼ਿਲ੍ਹੇ ਦੀ ਰਮਦਾਸ, ਲੋਪੋਕੇ ਅਤੇ ਅਜਨਾਲਾ ਤਹਿਸੀਲ ਦੇ 50 ਪਿੰਡਾਂ ਵਿਚੋਂ 2500 ਤੋਂ ਵੱਧ ਵਿਅਕਤੀਆਂ ਨੂੰ ਬਚਾਇਆ ਅਤੇ ਰਾਸ਼ਨ ਪਹੁੰਚਾਇਆ ਗਿਆ ਅਤੇ 1500 ਤੋਂ ਵੱਧ ਰਾਸ਼ਨ ਦੀਆਂ ਕਿੱਟਾਂ ਅਤੇ ਲੰਗਰ ਵੰਡਿਆ ਗਈਆਂ |
ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹੇ ਵਿਚ ਰੈਸਕਿਊ ਆਪ੍ਰੇਸ਼ਨ ਚੱਲ ਰਿਹਾ ਹੈ ਇਸ ਆਪ੍ਰੇਸ਼ਨ ਨਾਲ ਹੁਣ ਤੱਕ 500 ਵਿਅਕਤੀਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਜਗ੍ਹਾ 'ਤੇ ਪਹੁੰਚਾਇਆ ਗਿਆ | ਇਨ੍ਹਾਂ ਪਿੰਡਾਂ ਵਿਚ ਹੜ੍ਹ ਪੀੜਤਾਂ ਨੂੰ ਘਰੋਂ-ਘਰੀ ਲੰਗਰ, ਦੁੱਧ, ਪਾਣੀ, ਰਾਹਤ ਕਿੱਟਾਂ, ਪਸ਼ੂਆਂ ਲਈ ਚਾਰਾ ਆਦਿ ਲੈ ਕੇ ਬੇੜੀਆਂ ਰਾਹੀਂ ਵੰਡਿਆ ਜਾ ਰਿਹਾ ਹੈ | ਹੁਣ ਤੱਕ 5000 ਤੋਂ ਵੱਧ ਵਿਅਕਤੀਆਂ ਨੂੰ ਬਚਾਅ ਕੇ ਸੁਰੱਖਿਅਤ ਜਗ੍ਹਾ 'ਤੇ ਪਹੁੰਚਾਇਆ ਗਿਆ |
ਪਿਛਲੀ ਖ਼ਬਰ 'ਆਪ' ਵਲੋਂ ਦਿਲਬਾਗ ਸਿੰਘ ਬਾਠ ਵਪਾਰ ਵਿੰਗ ਦੇ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਸਰਹੱਦ ਦੇ ਨਾਲ ਪਿੰਡ ਹਵੇਲੀਆਂ ਝਾੜ ਸਾਹਿਬ ਵਾਲੀ ਡਿਫੈਂਸ ਡਰੇਨ ਦਾ ਬੰਨ੍ਹ ਖ਼ਤਰੇ 'ਚ ਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।