13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਕਿਸਾਨ ਆਗੂਆਂ ਵਲੋਂ ਸਕੂਲ ਸਮੇਂ ਹੁੱਲ੍ਹੜਬਾਜ਼ੀ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ <br/>

ਅਜੀਤ ਡੈਸਕ 22-09-2025
ਮੀਆਂਵਿੰਡ, 21 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਅਤੇ ਪਿੰਡ ਮੀਆਂਵਿੰਡ ਦੀ ਇਕਾਈ ਦੇ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਨੇ ਦੱਸਿਆ ਗਿਆ ਕਿ ਸਾਨੂੰ ਪਤਾ ਲੱਗਾ ਹੈ ਕਿ ਸਰਕਾਰੀ ਸਕੂਲ ਖੁੱਲ੍ਹਣ ਅਤੇ ਛੁੱਟੀ ਹੋਣ ਸਮੇਂ ਸਕੂਲ ਵਿਚ ਪੜ੍ਹਨ ਵਾਲੀਆਂ ਲੜਕੀਆਂ ਨੂੰ ਲੋਫਰ ਮੁੰਡਿਆਂ ਵਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ | ਜਿਸ ਕਰਕੇ ਲੜਕੀਆਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸੇ ਸੰਬੰਧ ਵਿਚ ਪਿੰਡ ਦੀ ਕਮੇਟੀ ਨੇ ਫ਼ੈਸਲਾ ਲਿਆ ਕਿ ਇਨ੍ਹਾਂ ਅਨਸਰਾਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ | ਸਰਕਾਰੀ ਸੀਨੀਅਰ ਸਕੂਲ ਮੀਆਂਵਿੰਡ ਪਹੁੰਚੇ ਇਨ੍ਹਾਂ ਆਗੂਆਂ ਨੇ ਅਧਿਆਪਕਾਂ ਦੀ ਹਾਜ਼ਰੀ ਵਿਚ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰੇਕ ਮਾਂ ਬਾਪ ਆਪਣੇ ਬੱਚਿਆਂ ਨੂੰ ਪੜ੍ਹਾ ਲਿਖਾ ਕੇ ਵੱਡੇ ਅਫਸਰ ਬਣਾਉਣ ਦੀ ਖਾਹਿਸ਼ ਹੁੰਦੀ ਹੈ | ਇਸ ਕਰਕੇ ਤੁਹਾਨੂੰ ਆਪਣੇ ਮਾਤਾ-ਪਿਤਾ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਚਾਹੀਦਾ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਰਾਜਬੀਰ ਸਿੰਘ ਅਤੇ ਅਧਿਆਪਕਾਂ ਨੇ ਕਿਹਾ ਕਿ ਉਹ ਧੰਨਵਾਦੀ ਹਨ ਕਿਸਾਨ ਆਗੂਆਂ ਦੇ, ਜਿੰਨ੍ਹਾਂ ਬੱਚੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਲੋਫਰ ਮੁੰਡਿਆਂ 'ਤੇ ਸ਼ਿਕੰਜਾ ਕੱਸਿਆ ਹੈ | ਇਸ ਮੌਕੇ ਜ਼ੋਨ ਖਡੂਰ ਸਾਹਿਬ ਦੇ ਖਜ਼ਾਨਚੀ ਗੁਲਜਾਰ ਸਿੰਘ ਸ਼ਾਹ, ਸਕੱਤਰ ਗੁਰਪਿੰਦਰ ਸਿੰਘ ਮੀਆਂਵਿੰਡ, ਸਕੂਲ ਦੇ ਪਿ੍ੰਸੀਪਲ ਅਤੇ ਸਾਰਾ ਸਟਾਫ ਹਾਜ਼ਰ ਸੀ |

ਪਿਛਲੀ ਖ਼ਬਰ ਹੜ੍ਹਾਂ ਦੌਰਾਨ ਸੇਵਾ ਕਰਨ ਵਾਲੇ ਮੌਤ ਦੇ ਮੂੰਹ 'ਚ ਜਾ ਪਏ ਨੌਜਵਾਨਾਂ ਨੂੰ ਸ਼ਹੀਦ ਦਾ ਦਰਜਾ ਦੇਵੇ ਸਰਕਾਰ-ਜਗਬੀਰ ਸਿੰਘ ਜੱ... ਅਗਲੀ ਖ਼ਬਰ ਅਣਪਛਾਤੇ ਨੌਜਵਾਨਾਂ ਵਲੋਂ ਕਾਰ 'ਤੇ ਹਵਾਈ ਫਾਇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।