13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਕੌਮੀ ਮਹਾਂ ਸੰਮੇਲਨ ਵਿਚ ਹਿੱਸਾ ਲੈਣ ਲਈ ਝਬਾਲ ਤੋਂ ਕਮਿਊਨਿਸਟਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ <br/>

ਅਜੀਤ ਡੈਸਕ 22-09-2025
ਝਬਾਲ, 21 ਸਤੰਬਰ (ਸੁਖਦੇਵ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਚੰਡੀਗੜ੍ਹ ਵਿਖੇ ਕੀਤੇ ਜਾ ਰਹੀ ਕੌਮੀ ਮਹਾਂ ਸੰਮੇਲਨ ਵਿਚ ਹਿੱਸਾ ਲੈਣ ਲਈ ਝਬਾਲ ਤੋਂ ਕਾ. ਦਵਿੰਦਰ ਕੁਮਾਰ, ਬਲਾਕ ਸਕੱਤਰ ਗੁਰਬਿੰਦਰ ਸਿੰਘ ਸੋਹਲ ਅਤੇ ਕਾ. ਜਗਤਾਰ ਸਿੰਘ ਦੀ ਅਗਵਾਈ ਹੇਠ ਭਾਰਤੀ ਕਮਿਊਨਿਸਟ ਪਾਰਟੀ ਦਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ | ਇਸ ਮੌਕੇ ਕਮਿਊਨਿਸਟ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਨੀਤੀਆਂ ਬਣਾ ਰਹੀਆਂ ਹਨ | ਮਜ਼ਦੂਰਾਂ, ਕਿਸਾਨਾਂ ਤੇ ਹੋਰ ਮਿਹਨਤਕਸ਼ ਲੋਕਾਂ ਦਾ ਬੇਰੁਜ਼ਗਾਰੀ, ਮਹਿੰਗਾਈ ਤੇ ਭਿ੍ਸ਼ਟਾਚਾਰ ਨੇ ਕਚੂੰਬਰ ਕੱਢਿਆ ਪਿਆ ਹੈ | ਉਨ੍ਹਾਂ ਕਿਹਾ ਕਿ ਭਾਰਤੀ ਕਮਿਊਨਿਸਟ ਪਾਰਟੀ ਦੇਸ਼ ਦੇ ਮਿਹਨਤਕਸ਼ ਲੋਕਾਂ ਦੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ਸ਼ੀਲ ਰਹਿਣ ਵਾਲੀ ਪਾਰਟੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਅਜੋਕਾ ਸਮੇਂ ਮਿਹਨਤਕਸ਼ ਲੋਕਾਂ ਨੂੰ ਜਾਗਰੂਕ ਹੋ ਕੇ ਸਰਮਾਏਦਾਰੀ ਸਰਕਾਰਾਂ ਵਿਰੁੱਧ ਜਬਰਦਸਤ ਅੰਦੋਲਨ ਚਲਾਉਣ ਦੀ ਲੋੜ ਹੈ | ਇਸ ਮੌਕੇ ਅਸ਼ੋਕ ਕੁਮਾਰ ਸੋਹਲ, ਸੁਰਿੰਦਰ ਸਿੰਘ ਬਿੱਲਾ, ਬਲਵਿੰਦਰ ਸਿੰਘ ਮੂਸੇ, ਮਨਜੀਤ ਸਿੰਘ ਢੰਡ, ਜਗਜੀਤ ਸਿੰਘ ਮੰਨਣ, ਪੰਜਾਬ ਸਿੰਘ ਕਸੇਲ ਸਮੇਤ ਵੱਡੀ ਗਿਣਤੀ ਵਿਚ ਕਮਿਊਨਿਸਟ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਐਸ.ਸੀ.ਬੀ.ਸੀ. ਤੇ ਬੂਥ ਪੱਧਰੀ ਕਮੇਟੀਆਂ ਨੂੰ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਨਿਯੁਕਤੀ ਪੱਤਰ ਸੌਂਪੇ <br/>... ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।