ਅਮਰਕੋਟ, 21 ਸਤੰਬਰ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਬਲਾਕ ਵਲਟੋਹਾ ਦੇ ਵੱਖ-ਵੱਖ ਪਿੰਡਾਂ ਅੰਦਰ ਜਾ ਕੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਐਸ.ਸੀ.ਬੀ.ਸੀ. ਤੇ ਬੂੱਥ ਪੱਧਰੀ ਕਮੇਟੀਆਂ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ | ਬਲਾਕ ਵਲਟੋਹਾ ਦੇ ਪਿੰਡ ਆਸਲ ਉਤਾੜ ਵਿਖੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਸਾਰੇ ਅਹੁਦੇਦਾਰਾਂ ਨੰੂੰ ਨਿਯੁਕਤੀ ਪੱਤਰ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਬੂਥ ਪੱਧਰ 'ਤੇ ਪੂਰੀ ਤਰ੍ਹਾਂ ਮਜ਼ਬੂਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਹ ਬੂਥ ਪੱਧਰ 'ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ | ਬੂਥ ਪੱਧਰ 'ਤੇ 10 ਮੈਂਬਰੀ ਕਮੇਟੀ ਬਣਾਈਆਂ ਗਈਆਂ, ਭਾਵ ਸੌ ਵੋਟ ਪਿੱਛੇ ਇਕ ਬੂਥ ਪੱਧਰ 'ਤੇ ਮੈਂਬਰ ਬਣਾਇਆ ਜਾ ਰਿਹਾ ਹੈ | ਇਸ ਮੌਕੇ ਸਾਬਕਾ ਸਰਪੰਚ ਤਰਲੋਚਨ ਸਿੰਘ ਆਸਲ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੱਬੂ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਮੱਘਰ, ਲਖਵਿੰਦਰ ਸਿੰਘ ਸਾਬਕਾ ਸਰਪੰਚ, ਨਿਰਵੈਰ ਸਿੰਘ ਸਾਬਕਾ ਸਰਪੰਚ ਭੰਡਾਲ, ਸਾਬਕਾ ਸਰਪੰਚ ਕੁਲਦੀਪ ਸਿੰਘ ਰੱਤੋਕੇ ਹਵੇਲੀਆਂ, ਸਤਨਾਮ ਸਿੰਘ ਪ੍ਰਧਾਨ, ਗੁਰਚਰਨ ਸਿੰਘ ਸਾਬਕਾ ਸਰਪੰਚ, ਨਛੱਤਰ ਸਿੰਘ ਆਸਲ, ਰਛਪਾਲ ਸਿੰਘ ਫੌਜੀ, ਅਰੂੜ ਸਿੰਘ, ਸੁਖਵਿੰਦਰ ਸਿੰਘ ਮੈਂਬਰ ਆਦਿ ਵੀ ਹਾਜ਼ਰ ਸਨ |