ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕਿ੍ਪਾ ਦੁਆਰਾ ਚੌਪਹਿਰਾ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ, ਜਿਸ ਦੌਰਾਨ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ | ਇਸ ਮੌਕੇ ਚੌਪਿਹਰਾ ਸਮਾਗਮ 'ਚ ਸੰਗਤਾਂ ਵਿਚ ਵਿਸ਼ੇਸ਼ ਤੌਰ 'ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਕੁਲਵਿੰਦਰ ਕੌਰ, ਮੈਂਬਰ ਮਨਜੀਤ ਕੌਰ, ਜਸਬੀਰ ਕੌਰ, ਰਜਵੰਤ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਰਮਨੀਤ ਕੌਰ, ਬਲਬੀਰ ਕੌਰ, ਮਨਜੀਤ ਕੌਰ, ਜਗੀਰ ਕੌਰ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ ਆਦਿ ਨੇ ਹਾਜ਼ਰੀ ਭਰੀ |