13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪਰਾਲੀ ਪ੍ਰਬੰਧਨ ਜਾਗਰੂਕਤਾ ਅਭਿਆਨ ਤਹਿਤ ਕਿਸਾਨਾਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 22-09-2025
ਖਡੂਰ ਸਾਹਿਬ, 21 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਡਾਇਰੈਕਟਰ ਖੇਤੀਬਾੜੀ ਡਾ. ਜਸਵੰਤ ਸਿੰਘ ਦੇ ਹੁਕਮਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ਉਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਕਲੱਸਟਰ ਅਫਸਰ ਡਾ: ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਦਾਣਾ ਮੰਡੀ ਖਡੂਰ ਸਾਹਿਬ ਵਿਖੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਦੀ ਪ੍ਰਧਾਨਗੀ ਤੇ ਨੋਡਲ ਇੰਚਾਰਜ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਡਾ. ਯਾਦਵਿੰਦਰ ਸਿੰਘ ਕਲੱਸਟਰ ਅਫਸਰ ਖਡੂਰ ਸਾਹਿਬ ਦੀ ਦੇਖ-ਰੇਖ ਵਿਚ ਕੀਤੀ ਗਈ | ਡਾ. ਯਾਦਵਿੰਦਰ ਸਿੰਘ ਕਲੱਸਟਰ ਅਫਸਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ | ਉਨ੍ਹਾਂ ਨੇ ਦੱਸਿਆ ਕਿ ਜਿੰਨਾਂ ਕਿਸਾਨਾਂ ਨੇ ਆਲੂ ਅਤੇ ਮਟਰ ਦੀ ਬਿਜਾਈ ਕਰਨੀ ਹੈ, ਉਹ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਾ ਸਕਦੇ ਹਨ ਜਾਂ ਫਿਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਮਲਚਰ ਨਾਲ ਕੁਤਰਾ ਕਰਨ ਤੋਂ ਬਾਅਦ ਰਿਵਰਸੀਬਲ ਪਲੋਅ ਨਾਲ ਪਰਾਲੀ ਨੂੰ ਜ਼ਮੀਨ ਵਿੱਚ ਦਬਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਨਾਈਟ੍ਰੋਜਨ, ਫਾਸਫੋਰਸ, ਸਲਫਰ, ਪੋਟਾਸ਼ ਅਤੇ ਜੈਵਿਕ ਮਾਦੇ ਵਰਗੇ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਫਿਰ ਸਾਨੂੰ ਕੈਮੀਕਲ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ, ਜਿਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ | ਇਸ ਮੌਕੇ ਪੰਚਾਇਤ ਸਕੱਤਰ ਦੀਪਕ ਕੁਮਾਰ, ਕਿਰਨਦੀਪ ਸਿੰਘ, ਸਕੱਤਰ ਸਿੰਘ, ਬਲਜਿੰਦਰ ਸਿੰਘ, ਪਿ੍ਤਪਾਲ ਸਿੰਘ, ਪਲਵਿੰਦਰ ਸਿੰਘ, ਪ੍ਰੇਮ ਸਿੰਘ, ਦੀਪਕ, ਦਿਨੇਸ਼, ਹਰੀ ਸਿੰਘ, ਗੁਰਪਾਲ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜਰਨੈਲ ਸਿੰਘ ਚੇਅਰਮੈਨ ਨਮਿਤ ਪਾਠ ਦੇ ਭੋਗ ਪਾਏ <br/> ਅਗਲੀ ਖ਼ਬਰ ਸਬ ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਵਿਖੇ ਡਿਊਟੀ ਦੌਰਾਨ ਤਰੱਕੀ ਮਿਲਣ 'ਤੇ ਡਾ. ਅਮਰਵੀਰ ਸਿੰਘ ਸਿੱਧੂ ਨੂੰ ਵਿਦਾਇਗੀ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।