11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਰੋਟਰੀ ਕਲੱਬ ਅੰਮਿ੍ਤਸਰ ਮਿਡਟਾਊਨ ਵਲੋਂ ਬੱਚਿਆਂ ਨੂੰ ਸਟੇਸ਼ਨਰੀ ਵੰਡੀ <br/>

ਬੱਚਿਆਂ ਨੂੰ ਸਟੇਸ਼ਨਰੀ ਵੰਡਣ ਉਪਰੰਤ ਹਾਜ਼ਰ ਪ੍ਰਧਾਨ ਡਾ. ਆਰ. ਕੇ. ਬੇਦੀ, ਅਸਿਸਟੈਂਟ ਗਵਰਨਰ ਰੋਟੇਰੀਅਨ ਰਿਸ਼ੀ ਖੰਨਾ, ਸਕੱਤਰ ਰੋਟੇਰੀਅਨ ਬੀ. ਕੇ. ਗੁਪਤਾ, ਪਿ੍ੰ. ਮਿਸਿਜ਼ ਕਿਰਨਜੀਤ ਕੌਰ ਅਤੇ ਹੋਰ | ਅਜੀਤ ਤਸਵੀਰ <br/> 22-09-2025
ਅੰਮਿ੍ਤਸਰ, 21 ਸਤੰਬਰ (ਗਗਨਦੀਪ ਸ਼ਰਮਾ)-ਰੋਟਰੀ ਕਲੱਬ ਅੰਮਿ੍ਤਸਰ ਮਿਡਟਾਊਨ ਵਲੋਂ ਭਾਈ ਗੁਰਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁ-ਆਯਾਮੀ ਪ੍ਰੋਗਰਾਮ ਕਰਵਾਇਆ ਗਿਆ, ਜਿਸਦਾ ਮੁੱਖ ਕੇਂਦਰ ਸਾਖਰਤਾ, ਰਚਨਾਤਮਕਤਾ ਅਤੇ ਵਾਤਾਵਰਨ ਜਾਗਰੂਕਤਾ ਸੀ | ਇਸ ਦੌਰਾਨ ਸਾਖਰਤਾ ਪਹਿਲ ਦੇ ਤਹਿਤ ਜਿੱਥੇ ਕਲੱਬ ਵਲੋਂ ਬੱਚਿਆਂ ਨੂੰ ਕਾਪੀਆਂ, ਡਰਾਇੰਗ ਸ਼ੀਟਾਂ, ਰੰਗ ਆਦਿ ਵੰਡੇ ਗਏ, ਉੱਥੇ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ | ਇਸ ਤੋਂ ਇਲਾਵਾ ਕਲੱਬ ਮੈਂਬਰਾਂ ਵਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਨਾਲ ਮਿਲਕੇ ਵਾਤਾਵਰਨ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਬੂਟੇ ਲਗਾਕੇ ਕੁਦਰਤ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਦਾ ਸੁਨੇਹਾ ਦਿੱਤਾ | ਕਲੱਬ ਦੇ ਪ੍ਰਧਾਨ ਡਾ. ਆਰ. ਕੇ. ਬੇਦੀ ਨੇ ਰੋਜ਼ਾਨਾ ਜੀਵਨ ਵਿਚ ਸਿੱਖਿਆ ਅਤੇ ਮੁੱਲਾਂ ਦੀ ਮਹੱਤਤਾ ਬਾਰੇ ਰੌਸ਼ਨੀ ਪਾਈ | ਇਸ ਮੌਕੇ ਅਸਿਸਟੈਂਟ ਗਵਰਨਰ ਰੋਟੇਰੀਅਨ ਰਿਸ਼ੀ ਖੰਨਾ, ਸਕੱਤਰ ਰੋਟੇਰੀਅਨ ਬੀ. ਕੇ. ਗੁਪਤਾ, ਸਕੂਲ ਦੀ ਪਿ੍ੰਸੀਪਲ ਮਿਸਿਜ਼ ਕਿਰਨਜੀਤ ਕੌਰ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਵਿਦਿਆਰਥੀਆਂ ਨੇ ਪਾਈ ਮੈਰਿਟ ਪੁਜ਼ੀਸ਼ਨ <br/> ਅਗਲੀ ਖ਼ਬਰ ਅੱਜ ਤੋਂ ਨੌ ਦਿਨਾਂ ਤੱਕ ਚੱਲਣਗੇ ਨਰਾਤੇ, ਮੰਦਰਾਂ 'ਚ ਤਿਆਰੀਆਂ ਮੁਕੰਮਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।