11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸਰਕਾਰੀ ਹਾਈ ਸਕੂਲ ਬਾਗੜੀਆਂ ਵਿਖੇ ਡੇਂਗੂ, ਮਲੇਰੀਆ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਸੰਬੰਧੀ ਸੈਮੀਨਾਰ <br/>

ਅਜੀਤ ਡੈਸਕ 22-09-2025
ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)-ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ, ਡਾ. ਵਰਿੰਦਰਪਾਲ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਘਵ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਐਮ.ਓ. ਝਬਾਲ ਡਾ. ਰਾਜੂ ਚੌਹਾਨ ਦੀ ਰਹਿਨੁਮਾਈ ਹੇਠ ਮੁੱਖ ਅਧਿਆਪਕ ਗੁਰਚਰਨ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਬਾਗੜੀਆਂ ਵਿਖੇ ਸੈਮੀਨਾਰ ਕੀਤਾ ਗਿਆ | ਸਿਵਲ ਸਰਜਨ ਦਫ਼ਤਰ ਤਰਨ ਤਾਰਨ ਤੋਂ ਆਏ ਰਜਵੰਤ ਸਿੰਘ ਬਾਗੜੀਆਂ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਡੇਂਗੂ, ਮਲੇਰੀਆ, ਬਰਸਾਤਾਂ ਤੋਂ ਬਾਅਦ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ | ਸਾਰੇ ਸਰਕਾਰੀ ਹਸਪਤਾਲਾਂ ਵਿਚ ਡੇਂਗੂ, ਮਲੇਰੀਆ, ਚਿਕਨਗੁਨੀਆਂ ਬੁਖਾਰ ਦਾ ਟੈਸਟ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਗੁਰਵਿੰਦਰ ਸਿੰਘ ਭੋਜੀਆਂ ਹੈਲਥ ਸੁਪਰਵਾਈਜ਼ਰ ਅਤੇ ਰਵਿੰਦਰ ਕੌਰ ਸੀ.ਐਚ.ਓ. ਨੇ ਪੋਸ਼ਣ ਆਹਾਰ ਮਾਹ, ਹੱਥਾਂ ਦੀ ਸਫ਼ਾਈ, ਦਸਤ ਰੋਗ ਤੋਂ ਬਚਾਅ ਬਾਰੇ ਦੱਸਿਆ | ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਕੰਵਲਜੀਤ ਸਿੰਘ ਧਾਰੜ, ਗੁਰਦੇਵ ਸਿੰਘ ਬਾਠ, ਸਕੂਲ ਮੁਖੀ ਗੁਰਚਰਨ ਸਿੰਘ, ਸਕੂਲ ਦੇ ਅਧਿਆਪਕ ਅਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਮਰਿਧੀ ਕਲਾ ਉਤਸਵ ਮੁਕਾਬਲਿਆਂ ਵਿਚ ਅਧਿਆਪਕਾਂ ਨੇ ਪੇਸ਼ ਕੀਤੀ ਆਰਟ ਇੰਟੀਗਰੇਟਡ ਟੀਚਿੰਗ <br/> ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।