09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮਾਰੀਆਂ ਮੱਲਾਂ <br/>

ਅਜੀਤ ਡੈਸਕ 22-09-2025
ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਚੀਫ਼ ਖ਼ਾਲਸਾ ਦੀਵਾਨ ਦੀ ਯੋਗ ਅਗਵਾਈ ਹੇਠ ਚੱਲ ਰਹੀ ਜ਼ਿਲ੍ਹੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਨੇ 11 ਤੇ 12 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਚੋਟੀ ਦੀਆਂ ਪੁਜੀਸ਼ਨਾਂ ਹਾਸਲ ਕਰਕੇ ਆਪਣੇ ਬੇਮਿਸਾਲ ਖੇਡ ਹੁਨਰ ਦਾ ਪ੍ਰਦਰਸ਼ਨ ਕੀਤਾ | ਸਕੂਲ ਦੀਆਂ ਟੀਮਾਂ ਨੇ ਵੱਖ ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਇਨਾਮ ਹਾਸਲ ਕੀਤੇ | ਖੋ-ਖੋ ਅੰਡਰ-19 ਲ਼ੜਕੀਆਂ ਨੇ ਵੀ ਪਹਿਲਾ ਸਥਾਨ ਹਾਸਲ ਕੀਤਾ | ਬੈਡਮਿੰਟਨ ਵਿਚ ਲੜਕੀਆਂ ਨੇ ਅੰਡਰ-14 ਵਿਚ ਦੂਜਾ ਸਥਾਨ ਹਾਸਲ ਕੀਤਾ | ਲੜਕਿਆਂ ਨੇ ਬੈਡਮਿੰਟਨ ਵਿੱਚ ਅੰਡਰ-14 ਵਿਚ ਪਹਿਲਾਂ, ਅੰਡਰ-17 ਵਿਚ ਪਹਿਲਾਂ ਅਤੇ ਅੰਡਰ-19 ਵਿਚ ਵੀ ਪਹਿਲਾਂ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਪ੍ਰਬੰਧਕਾਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਦੇਖਦੇ ਹੋਏ ਬਹੁਤ ਹੀ ਖੁਸ਼ੀ ਪ੍ਰਗਟ ਕੀਤੀ |

ਪਿਛਲੀ ਖ਼ਬਰ ਪਿੰਡ ਘੋਨੇਵਾਲ ਵਿਖੇ ਰਾਵੀ ਦੇ ਧੁੱਸੀ ਬੰਨ੍ਹ ਦਾ ਪਾੜ ਪੂਰਿਆ, ਸੰਤ ਬਾਬਾ ਸੁੱਖਾ ਸਿੰਘ ਨੇ ਮਹੀਨਿਆਂ ਦਾ ਕੰਮ ਦਿਨਾਂ 'ਚ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਮਰਿਧੀ ਕਲਾ ਉਤਸਵ ਮੁਕਾਬਲਿਆਂ ਵਿਚ ਅਧਿਆਪਕਾਂ ਨੇ ਪੇਸ਼ ਕੀਤੀ ਆਰਟ ਇੰਟੀਗਰੇਟਡ ਟੀਚਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।