18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਅੱਜ ਹਰਮੀਤ ਸਿੰਘ ਸੰਧੂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਵੱਡੀ ਗਿਣਤੀ ਵਿਚ ਵਰਕਰ ਅਤੇ ਆਗੂ ਹੋਣਗੇ ਸ਼ਾਮਿਲ-ਭਰੋਵਾਲ <br/>

ਅਜੀਤ ਡੈਸਕ 17-10-2025
ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਤਰਨਤਾਰਨ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਵਲੋਂ ਕੱਲ੍ਹ 17 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਰਹੇ ਹਨ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਹੋਰ 'ਆਪ' ਲੀਡਰਸ਼ਿਪ ਤਰਨ ਤਾਰਨ ਪਹੁੰਚ ਰਹੀ ਹੈ, ਉਥੇ ਤਰਨ ਤਾਰਨ ਹਲਕੇ ਵਿਚੋਂ ਵੀ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਵਰਕਰ ਅਤੇ ਆਗੂਆਂ ਤੋਂ ਇਲਾਵਾ ਲੋਕ ਵੀ ਸ਼ਾਮਿਲ ਹੋਣਗੇ, ਜੋ ਕਿ ਪੈਦਲ ਯਾਤਰਾ ਕਰਦੇ ਹੋਏ ਤਹਿਸੀਲ ਕੰਪਲੈਕਸ ਪੁੱਜਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੌਂਸਲਰ ਸਰਬਰਿੰਦਰ ਸਿੰਘ ਭਰੋਵਾਲ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਜ਼ਿਮਨੀ ਚੋਣ ਸ਼ਾਨਦਾਰ ਨਾਲ ਜਿੱਤਣਗੇ, ਕਿਉਂਕਿ ਹਲਕੇ ਦੇ ਲੋਕਾਂ ਵਲੋਂ 'ਆਪ' ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਕਾਰਨ ਉਹ ਖੁਸ਼ ਹਨ ਅਤੇ ਚੋਣ ਦੌਰਾਨ ਆਮ ਆਦਮੀ ਪਾਰਟੀ ਉਮੀਦਵਾਰ ਦੇ ਹੱਕ ਵਿਚ ਫਤਵਾ ਦੇ ਕੇ ਉਨ੍ਹਾਂ ਨੂੰ ਜਿੱਤ ਦਿਵਾਉਣਗੇ | ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ 'ਆਪ' ਲੀਡਰਸ਼ਿਪ ਵੀ ਪਹੁੰਚ ਰਹੀ ਹੈ, ਜਿਸ ਦਾ ਤਰਨ ਤਾਰਨ ਪੁੱਜਣ 'ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ ਅਤੇ ਇਕ ਕਾਫਲੇ ਦੇ ਰੂਪ ਵਿਚ ਹਰਮੀਤ ਸਿੰਘ ਸੰਧੂ ਦੇ ਨਾਮਜਦਗੀ ਪੱਤਰ ਦਾਖਲ ਕਰਵਾਉਣ ਸਮੇਂ ਉਨ੍ਹਾਂ ਨਾਲ ਜਤਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਵੱਖ-ਵੱਖ ਵਾਰਡਾਂ ਵਿਚ ਜਾ ਕੇ ਲੋਕਾਂ ਨੂੰ 'ਆਪ' ਪਾਰਟੀਆਂ ਦੀ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਵੱਧ ਤੋਂ ਵੱਧ ਸਵੇਰ ਦੇ ਕਾਫਲੇ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ | ਇਸ ਮੌਕੇ ਉਨ੍ਹਾਂ ਨਾਲ ਮਨਜੀਤ ਸਿੰਘ ਮੰਨਾ ਤੋਂ ਇਲਾਵਾ ਹੋਰ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਖ਼ੁਰਾਕ ਸੁਰੱਖਿਆ ਵਿੰਗ ਵਲੋਂ ਖੇਮਕਰਨ ਅਤੇ ਪੱਟੀ 'ਚ ਮਿਠਾਈਆਂ ਦੇ ਭਰੇ ਸੈਂਪਲ <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਤਰਨ ਤਾਰਨ ਪੁੱਜਣ 'ਤੇ ਹੋਵੇਗਾ ਸ਼ਾਨਦਾਰ ਸਵਾਗਤ-ਲਾਲੀ ਵਸੀਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।