18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਖ਼ੁਰਾਕ ਸੁਰੱਖਿਆ ਵਿੰਗ ਵਲੋਂ ਖੇਮਕਰਨ ਅਤੇ ਪੱਟੀ 'ਚ ਮਿਠਾਈਆਂ ਦੇ ਭਰੇ ਸੈਂਪਲ <br/>

ਅਜੀਤ ਡੈਸਕ 17-10-2025
ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਮਿਸ਼ਨਰ (ਫੂਡ ਐਂਡ ਡਰੱਗਸ) ਪੰਜਾਬ ਦਿਲਰਾਜ ਸਿੰਘ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਰਹਿਨੁਮਾਈ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਔਲਖ ਦੀ ਦੇਖ ਰੇਖ ਹੇਠ ਜ਼ਿਲ੍ਹੇ ਦੇ ਖੁਰਾਕ ਸੁਰੱਖਿਆ ਵਿੰਗ ਵਲੋਂ ਤਿਓਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਕਸਬਾ ਖੇਮਕਰਨ ਅਤੇ ਪੱਟੀ ਵਿਖੇ ਮਿਠਾਈਆਂ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ ਕਰ ਤਿਆਰ ਕੀਤੀਆਂ ਗਈਆਂ ਮਿਠਾਈਆਂ ਦੇ ਸੈਂਪਲ ਅਗਲੇਰੀ ਜਾਂਚ ਲਈ ਭੇਜੇ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਵਿਭਾਗ ਦੇ ਖੁਰਾਕ ਸੁਰੱਖਿਆ ਵਿੰਗ ਵਲੋਂ ਖਾਣ-ਪੀਣ ਦੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ ਅਤੇ ਰੇਹੜੀਆਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ ਵਿੰਗ ਵਲੋਂ ਡੇਅਰੀਆਂ ਅਤੇ ਮਿਠਾਈਆਂ ਵਾਲੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਵੀ ਡੇਅਰੀ ਮਾਲਕ, ਹਲਵਾਈ, ਰੈਸਟੋਰੈਂਟ, ਢਾਬੇ ਜਾਂ ਫਿਰ ਰੇਹੜੀਆਂ ਵਾਲੇ ਘਟੀਆ ਪੱਧਰ ਦਾ ਸਮਾਨ ਵੇਚਦੇ ਪਾਏ ਗਏ ਤਾਂ ਉਨ੍ਹਾਂ ਵਿਰੁੱਧ ਢੁਕਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਖੁਰਾਕ ਸੁਰੱਖਿਆ ਵਿੰਗ ਵਲੋਂ ਖੇਮਕਰਨ ਅਤੇ ਪੱਟੀ ਦੇ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਲਈ ਇਕ ਜਾਗਰੂਕਤਾ ਸੈਮੀਨਾਰ ਵੀ ਲਗਾਇਆ ਗਿਆ | ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਨੇ ਕਿਹਾ ਵਿਭਾਗ ਦੀ ਟੀਮ ਵਲੋਂ ਮਿਠਾਈਆਂ ਵਾਲੀਆਂ ਦੁਕਾਨਾਂ ਦੀ ਜਾਂਚ ਕਰਕੇ ਮਿਠਾਈਆਂ ਦੇ ਸੈਂਪਲਾਂ ਨੂੰ ਅਗਲੇਰੀ ਜਾਂਚ ਲਈ ਭੇਜਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਖੁਰਾਕ ਸੁਰੱਖਿਆ ਵਿੰਗ ਵਲੋਂ ਤਿਆਰ ਕੀਤੀਆਂ ਮਿਠਾਈਆਂ ਦੇ 3 ਸੈਂਪਲ ਖਰੜ ਲੈਬੋਰਟਰੀ ਵਿਖੇ ਭੇਜੇ ਗਏ ਹਨ | ਉਨ੍ਹਾਂ ਦੱਸਿਆ ਕਿ ਜਾਗਰੂਕਤਾ ਸੈਮੀਨਾਰ ਦੌਰਾਨ ਮਿਠਾਈਆਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਨਕਲੀ ਚਾਂਦੀ ਦੇ ਵਰਕ ਅਤੇ ਮਿਠਾਈਆਂ ਲਈ ਵਰਤੇ ਜਾਣ ਵਾਲੇ ਰੰਗਾਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ | ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਨੇ ਕਿਹਾ ਕਿ ਤਿਉਹਾਰਾਂ ਦੇ ਮੌਸਮ ਦੌਰਾਨ ਦੁਕਾਨਦਾਰ ਵੱਧ ਮੁਨਾਫਾ ਕਮਾਉਣ ਦੇ ਚੱਕਰ ਵਿਚ ਘਟੀਆ ਪੱਧਰ ਦਾ ਸਾਮਾਨ ਨਾ ਤਿਆਰ ਕਰਨ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਢੁਕਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਨੇ ਕਿਹਾ ਕਿ ਮੌਜੂਦਾ ਤਿਓਹਾਰਾਂ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਡੇਅਰੀ ਮਾਲਕਾਂ ਅਤੇ ਹਲਵਾਈਆਂ ਨੂੰ ਸਾਫ਼-ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ ਅਤੇ ਉਹਨਾਂ ਨੂੰ ਹਦਾਇਤ ਕੀਤੀ ਗਈ ਕਿ ਕੰਮ ਕਾਜ ਵਾਲੇ ਸਥਾਨ 'ਤੇ ਪਾਣੀ ਨੂੰ ਇਕੱਠਾ ਨਾ ਹੋਣ ਦੇਣ ਤਾਂ ਜੋ ਮੱਖੀ ਮੱਛਰ ਦੇ ਪੈਦਾ ਹੋਣ ਦਾ ਖਦਸਾ ਨਾ ਬਣੇ | ਜ਼ਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਨੇ ਦੱਸਿਆ ਕਿ ਹਲਵਾਈਆਂ ਨੂੰ ਮਿਠਾਈਆਂ ਵਾਸਤੇ ਸਿਰਫ਼ ਭਾਰਤੀ ਖੁਰਾਕ ਸੁਰੱਖਿਆ ਅਤੇ ਮਾਪਢੰਡ ਅਥਾਰਟੀ ਵਲੋਂ ਮੰਨਜ਼ੂਰਸ਼ੁਦਾ ਰੰਗ ਵਰਤਣ ਦੀ ਹਿਦਾਇਤ ਜਾਰੀ ਕੀਤੀ ਗਈ | ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਵਸਤੂਆਂ ਵੇਚਣ ਵਾਲਿਆਂ ਨੂੰ ਵਸਤੂਆਂ ਲਈ ਲੋੜੀਂਦਾ ਤਾਪਮਾਨ ਬਰਕਰਾਰ ਰੱਖਣ ਦੀ ਹਦਾਇਤ ਕੀਤੀ ਗਈ ਤਾਂ ਜੋ ਵਸਤੂਆਂ ਖਰਾਬ ਨਾ ਹੋਣ | ਇਸ ਮੌਕੇ ਫੂਡ ਸੇਫਟੀ ਅਫਸਰ ਅਸ਼ਵਨੀ ਕੁਮਾਰ ਵੀ ਮੌਜੂਦ ਰਹੇ |

ਪਿਛਲੀ ਖ਼ਬਰ ਮਾਈ ਭਾਗੋ ਕਾਲਜ ਆਫ਼ ਫਾਰਮੇਸੀ ਦੀਆਂ ਵਿਦਿਆਰਥਣਾਂ ਨੇ ਮਨਾਈ ਦੀਵਾਲੀ <br/> ਅਗਲੀ ਖ਼ਬਰ ਅੱਜ ਹਰਮੀਤ ਸਿੰਘ ਸੰਧੂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਵੱਡੀ ਗਿਣਤੀ ਵਿਚ ਵਰਕਰ ਅਤੇ ਆਗੂ ਹੋਣਗੇ ਸ਼ਾਮਿਲ-ਭਰੋਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।