18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪਰਾਲੀ ਨੂੰ ਅੱਗ ਲਗਾਉਣ 'ਤੇ 5 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 17-10-2025
ਤਰਨ ਤਾਰਨ, 16 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਰੀ ਕੀਤੇ ਆਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਕੁਝ ਵਿਅਕਤੀਆਂ ਵਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ, ਜਿਸ ਤਹਿਤ ਪੁਲਿਸ ਨੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ | ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਜਸਪਾਲ ਸਿੰਘ ਵਲੋਂ ਪਰਾਲੀ ਨੂੰ ਅੱਗ ਲਗਾਉਣ 'ਤੇ ਪਿੰਡ ਪਲਾਸੌਰ ਵਿਖੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਰਿੰਦਰ ਸਿੰਘ ਵਲੋਂ ਪਿੰਡ ਢਾਲਾ ਵਿਖੇ ਪਰਾਲੀ ਨੂੰ ਅੱਗ ਲਗਾਉਣ ਅਤੇ ਏ.ਐੱਸ.ਆਈ. ਰਾਜਪਾਲ ਸਿੰਘ ਵਲੋਂ ਪਿੰਡ ਕਸੇਲ ਵਿਖੇ ਪਰਾਲੀ ਨੂੰ ਅੱਗ ਲਗਾਉਣ 'ਤੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਹਲਕਾ ਖਡੂਰ ਸਾਹਿਬ ਦੇ ਪਿੰਡ ਰਾਮਪੁਰ ਭੂਤਵਿੰਡ ਵਿਖੇ ਪਰਾਲੀ ਨੂੰ ਅੱਗ ਲਗਾਉਣ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਝੋਨੇ ਦੇ ਸੀਜ਼ਨ ਦੌਰਾਨ ਦਾਣਾ ਮੰਡੀ ਤਰਨ ਤਾਰਨ ਵਿਖੇ ਨਵਾਂ ਟਰਾਂਸਫਾਰਮਰ ਲਗਾਇਆ-ਪ੍ਰਧਾਨ ਬਾਠ <br/> ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚ ਮੋਬਾਈਲ ਫੋਨ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।