ਤਰਨ ਤਾਰਨ, 16 ਅਕਤੂਬਰ (ਪਰਮਜੀਤ ਜੋਸ਼ੀ)-ਦਾਣਾ ਮੰਡੀ ਤਰਨ ਤਾਰਨ ਵਿਖੇ ਚੱਲ ਰਹੇ ਝੋਨੇ ਦੇ ਸੀਜ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਮੀਤ ਸਿੰਘ ਸੰਧੂ ਦੇ ਯੋਗ ਯਤਨਾਂ ਸਦਕਾ ਬਿਜਲੀ ਦਾ ਨਵਾਂ ਟਰਾਂਸਫਾਰਮਰ ਲਗਾਇਆ ਗਿਆ ਹੈ, ਜਿਸ ਨਾਲ ਬਿਜਲੀ ਸੰਬੰਧੀ ਮੁਸ਼ਕਿਲ ਹੱਲ ਹੋਵੇਗੀ | ਇਹ ਜਾਣਕਾਰੀ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨ ਤਾਰਨ ਦੇ ਪ੍ਰਧਾਨ ਦਿਲਬਾਗ ਸਿੰਘ ਬਾਠ ਨੇ ਦਿੱਤੀ | ਉਨ੍ਹਾਂ ਕਿਹਾ ਕਿ ਮੰਡੀ ਵਿਚ ਨਵੇਂ ਟਰਾਂਸਫਾਰਮਰ ਦੀ ਲੋੜ ਸੀ ਅਤੇ ਉਨ੍ਹਾਂ ਵਲੋਂ ਇਸ ਸੰਬੰਧੀ 'ਆਪ' ਦੇ ਹਲਕਾ ਇੰਚਾਰਜ ਹਰਮੀਤ ਸਿੰਘ ਸੰਧੂ ਨੂੰ ਬੇਨਤੀ ਕੀਤੀ ਗਈ ਸੀ, ਤਾਂ ਉਨ੍ਹਾਂ ਵਲੋਂ ਇਸ ਸੰੰਬਧੀ ਬਿਜਲੀ ਮਹਿਕਮੇ ਨੂੰ ਜਲਦ ਨਵਾਂ ਟਰਾਂਸਫਾਰਮਰ ਲਗਾਉਣ ਲਈ ਕਿਹਾ ਗਿਆ, ਜਿਸ 'ਤੇ ਅੱਜ ਬਿਜਲੀ ਮੁਲਾਜਮਾਂ ਵਲੋਂ ਮੰਡੀ ਵਿਚ ਪਹੁੰਚ ਕੇ ਨਵਾਂ ਟਰਾਂਸਫਾਰਮਰ ਲਗਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੰਡੀ ਵਿਚ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਬਿਜਲੀ ਸੰਬੰਧੀ ਵੀ ਮੁਸ਼ਕਿਲ ਪੇਸ਼ ਆਉਂਦੀ ਸੀ, ਜੋ ਕਿ ਅੱਜ ਹਰਮੀਤ ਸਿੰਘ ਸੰਧੂ ਦੇ ਯਤਨਾਂ ਸਦਕਾ ਹੱਲ ਹੋ ਗਈ ਹੈ | ਇਸ ਮੌਕੇ ਸਮੂਹ ਆੜ੍ਹਤੀਆਂ ਵਲੋਂ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਹਰਮੀਤ ਸਿੰਘ ਸੰਧੂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਜਨਰਲ ਸਕੱਤਰ ਪਵੇਲ ਸਿੰਘ ਪੰਨੂੰ, ਗੁਰਲਾਲ ਸਿੰਘ ਔਲਖ, ਗੁਰਿੰਦਰ ਸਿੰਘ ਲਾਲੀ ਚਾਚਾ, ਹਰਵਿੰਦਰ ਸਿੰਘ ਮਾਣੋਚਾਹਲ, ਸਵਿੰਦਰ ਸਿੰਘ ਭੁੱਚਰ, ਸੁਖਦੇਵਪਾਲ ਕੱਕੜੀਆ, ਰਕੇਸ਼ ਕੁਮਾਰ ਬਿੱਲਾ, ਕੁਲਦੀਪ ਸਿੰਘ ਢਿੱਲੋਂ, ਰਾਜੂ ਦਲਾਲ, ਸਮਨ ਕੁਮਾਰ, ਕੁਲਦੀਪ ਸਿੰਘ ਬੱਬੂ, ਸੰਦੀਪ ਅਗਰਵਾਲ, ਮੰਗਲ ਸਿੰਘ ਆਦਿ ਹੋਰ ਆਗੂ ਮੌਜੂਦ ਸਨ |