ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਮਾਝਾ ਪਬਲਿਕ ਸਕੂਲ ਵਿਖੇ ਦਿਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ 'ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਰੰਗੋਲੀ, ਦੀਪ ਸਜਾਵਟ, ਪੋਸਟਰ ਮੇਕਿੰਗ ਆਦਿ ਮੁਕਾਬਲਿਆਂ ਵਿਚ ਹਿੱਸਾ ਲਿਆ | ਵਿਦਿਆਰਥੀਆਂ ਨੇ ਆਪਣੀ ਕਲਾ ਦਾ ਹੁਨਰ ਪੇਸ਼ ਕਰਦਿਆਂ ਵੇਸਟ ਮਟੀਰੀਅਲ ਤੋਂ ਦੀਵਾਲੀ ਨਾਲ ਸਬੰਧਤ ਵੱਖ-ਵੱਖ ਕੈਂਡਲ ਲੈਂਪ, ਗੁਲਦਸਤੇ, ਹੈਡਲ ਬੈਗ ਆਦਿ ਵਸਤੂਆਂ ਬਣਾਈਆਂ | ਪਿ੍ੰਸੀਪਲ ਡਾ. ਰਮਨ ਦੂਆ ਵਿਦਿਆਰਥੀਆਂ ਦੀ ਕਲਾ ਨੂੰ ਦੇਖ ਕੇ ਬਹੁਤ ਖੁਸ਼ ਹੋਏ ਅਤੇ ਉਹਨਾਂ ਨੇ ਵਿਦਿਆਰਥਣਾਂ ਨੂੰ ਆਸ਼ੀਰਵਾਦ ਦਿੱਤਾ | ਇਸ ਖੁਸ਼ੀ ਦੇ ਮੌਕੇ 'ਤੇ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰ ਅਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ |