ਖਡੂਰ ਸਾਹਿਬ, 16 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਤਰਨ ਤਾਰਨ ਹਲਕੇ ਦੀ ਜਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਦੇ ਹੱਕ ਵਿਚ ਦਿਨੋਂ ਦਿਨ ਆਪ ਮੁਹਾਰੇ ਲੋਕਾਂ ਵਲੋਂ ਦਿੱਤੇ ਜਾ ਰਹੇ ਸਮਰਥਨਾਂ ਦੇ ਵੱਡੇ-ਵੱਡੇ ਇਕੱਠ ਤੋਂ ਇਹ ਸਾਬਤ ਹੋ ਰਿਹਾ ਹੈ ਕਿ ਹਲਕੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਨੂੰ ਜਿਤਾਉਣ ਲਈ ਉਤਾਵਲੇ ਹੋ ਰਹੇ ਹਨ | ਇਹ ਪ੍ਰਗਟਾਵਾ ਕਰਦਿਆਂ ਜਥੇਦਾਰ ਨੌਰੰਗ ਸਿੰਘ ਨਾਗੋਕੇ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਜਿਸ ਤਰ੍ਹਾਂ ਹੜ ਪੀੜਤਾਂ ਦੀ ਮਦਦ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਗਈ ਉਸੇ ਤਰ੍ਹਾਂ ਹੀ ਹਲਕਾ ਤਰਨ ਤਾਰਨ ਦੇ ਵਾਸੀਆਂ ਦੀ ਸੇਵਾ ਵਿਚ ਸੁਖਵਿੰਦਰ ਕੌਰ ਵੀ ਹਾਜ਼ਰ ਰਹਿਣਗੇ |