17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਬਾਬਾ ਮਹਿਤਾ ਕਾਲੂ ਜੀ ਦਾ ਜਨਮ ਦਿਹਾੜਾ 18 ਨੂੰ - ਟੋਨੀ ਬ੍ਰਹਮਪੁਰਾ <br/>

ਅਜੀਤ ਡੈਸਕ 17-10-2025
ਫਤਿਆਬਾਦ, 16 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਸੰਤ ਬਾਬਾ ਤਾਰਾ ਸਿੰਘ ਜੀ ਸੰਪ੍ਰਦਾਇ ਸਰਹਾਲੀ ਸਾਹਿਬ ਤੋਂੋ ਵਰੋਸਾਏ ਸੇਵਾ ਦੇ ਪੁੰਜ ਬਾਬਾ ਲੱਖਾ ਸਿੰਘ ਜੀ ਕੋਟੇ ਵਾਲਿਆਂ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ (ਪੱਠਵਿੰਡਪੁਰ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਤਾ ਬਾਬਾ ਮਹਿਤਾ ਕਾਲੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਦੀ ਪ੍ਰਬੰਧਕੀ ਕਮੇਟੀ ਵਲੋਂ ਬਾਬਾ ਮਹਿਤਾ ਕਾਲੂ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਭਾਵਨਾ ਸਹਿਤ ਮਨਾਇਆ ਜਾ ਰਿਹਾ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਟੋਨੀ ਬ੍ਰਹਮਪੁਰਾ ਨੇ ਦੱਸਿਆ ਕਿ ਇਸ ਸਬੰਧ ਵਿੱਚ 18 ਅਕਤੂਬਰ ਦਿਨ ਸ਼ਨੀਵਾਰ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿਚ ਵੱਖ-ਵੱਖ ਸ੍ਰੰਪ੍ਰਾਦਾਵਾ ਦੇ ਸੰਤ ਮਹਾਂਪੁਰਸ਼ ਹਾਜ਼ਰੀ ਭਰਨਗੇ | ਧਾਰਮਿਕ ਦੀਵਾਨ ਦੌਰਾਨ ਗੁਰਦੁਆਰਾ ਡੇਹਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਬਿ੍ਕਮ ਸਿੰਘ ਦੇ ਜਥੇ ਵਲੋਂ ਕੀਰਤਨ ਦੀ ਹਾਜਰੀ ਭਰੀ ਜਾਵੇਗੀ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਵਲੋਂ ਕਥਾ ਵਿਚਾਰ ਦਾ ਪ੍ਰਵਾਹ ਚਲਾਇਆ ਜਾਵੇਗਾ | ਇਸ ਤੋੋਂ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜੂਰੀ ਰਾਗੀ ਭਾਈ ਮੱਖਣ ਸਿੰਘ ਦੇ ਰਾਗੀ ਜਥੇ. ਵਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ | ਇਸ ਮੌਕੇ ਭਾਈ ਭਗਵੰਤ ਸਿੰਘ ਸੂਰਵਿੰਡ ਅਤੇ ਗਿਆਨੀ ਮੱਖਣ ਸਿੰਘ ਦਸ਼ਮੇਸ਼ ਨਗਰ ਦੇ ਕਵੀਸ਼ਰੀ ਜਥੇ ਸੰਗਤਾਂ ਨੂੰ ਕਵੀਸ਼ਰੀ ਰਾਹੀਂ ਨਿਹਾਲ ਕਰਨਗੇ |

ਪਿਛਲੀ ਖ਼ਬਰ ਡੇਅਰੀ ਉੱਦਮ ਸਿਖਲਾਈ ਕੋਰਸ 27 ਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨ ਤਾਰਨ ਵਿਖੇ ਸ਼ੁਰੂ ਅਗਲੀ ਖ਼ਬਰ ਪਾਵਰਕਾਮ ਦੀ ਜ਼ਮੀਨ ਵੇਚਣ ਦੇ ਖ਼ਿਲਾਫ਼ ਲੁਧਿਆਣਾ ਵਿਖੇ 24 ਤੇ 29 ਨੂੰ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।