ਤਰਨ ਤਾਰਨ, 16 ਅਕਤੂਬਰ (ਇਕਬਾਲ ਸਿੰਘ ਸੋਢੀ)-ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 27 ਅਕਤੂਬਰ ਤੋਂ 26 ਨਵੰਬਰ ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ (ਨੇੜੇ ਮਾਲ ਮੰਡੀ) ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ | ਜਿਸ ਵਿਚ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸ਼ੂਆਂ ਦੀ ਨਸ਼ਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੁਲਿਤ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ | ਇਸ ਸਿਖਲਾਈ ਲਈ ਜ਼ਿਲ੍ਹਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ 23 ਅਕਤੂਬਰ ਤੋਂ ਪਹਿਲਾ ਮੈਟਿ੍ਕ ਦਾ ਸਰਟੀਫਿਕੇਟ, ਅਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ (ਅਨੁਸੂਚਿਤ ਜਾਤੀ ਸਿਖਿਆਰਥੀ ਆਪਣਾ ਅਨੁਸੂਚਿਤ ਜਾਤੀ ਸਰਟੀਫਿਕੇਟ) ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨ ਤਾਰਨ ਵਿਖੇ ਸੰਪਰਕ ਕਰਨ | ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਫਾਰਮਰਾਂ ਲਈ ਫੀਸ 5 ਹਜ਼ਾਰ ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਫਾਰਮਰਾਂ ਲਈ 4 ਹਜ਼ਾਰ ਰੁਪਏ ਹੈ | ਉਨ੍ਹਾਂ ਕਿਹਾ ਕਿ ਇਹ ਫੀਸ ਨਕਦ ਲਈ ਜਾਵੇਗੀ | ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਤਰਨ ਤਾਰਨ ਤੋਂ 100 ਰੁਪਏ ਨਕਦ ਦੇ ਕੇ ਪ੍ਰਾਪਤ ਕੀਤੇ ਜਾ ਸਕਦੇ ਹਨ |