17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਰੀਕੇ ਵਿਖੇ ਵਾਤਾਵਰਨ ਅਤੇ ਪਰਾਲੀ ਪ੍ਰਬੰਧਨ ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 17-10-2025
ਹਰੀਕੇ ਪੱਤਣ, 16 ਅਕਤੂਬਰ (ਸੰਜੀਵ ਕੁੰਦਰਾ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੀ ਦੇਖ ਰੇਖ ਹੇਠ ਸੂਚਨਾ, ਸਿੱਖਿਆ ਤੇ ਸੰਚਾਰ ਗਤੀਵਿਧੀਆਂ ਤਹਿਤ ਪੀ.ਐੱਮ. ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਰੀਕੇ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਵਲੋਂ ਵਾਤਾਵਰਨ ਅਤੇ ਪਰਾਲੀ ਪ੍ਰਬੰਧਨ ਵਿਸ਼ੇ 'ਤੇ ਮੁਕਾਬਲੇ ਕਰਾਏ ਗਏ | ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਜਾਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਨ 'ਤੇ ਪੈਂਦੇ ਮਾੜੇ ਪ੍ਰਭਾਵ ਬਾਰੇ ਤਕਨੀਕੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਡਾ ਭਵਿੱਖ ਨੌਜਵਾਨਾਂ ਦੀ ਸੋਚ ਅਤੇ ਉਨ੍ਹਾਂ ਦੇ ਪ੍ਰਦਰਸ਼ਨ 'ਤੇ ਹੀ ਨਿਰਭਰ ਕਰਦਾ ਹੈ | ਇਸ ਮੌਕੇ ਭਾਸ਼ਣ, ਕਵਿਤਾ, ਪੋਸਟਰ ਤੇ ਗੀਤ ਰਾਹੀਂ ਵਾਤਾਵਰਨ ਅਤੇ ਪਰਾਲੀ ਪ੍ਰਬੰਧਨ ਵਿਸ਼ੇ 'ਤੇ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਅਤੇ ਮੋਮੈਂਟੋ ਦਿੱਤੇ ਗਏ | ਇਸ ਮੌਕੇ ਸਰਕਲ ਅਧਿਕਾਰੀ ਦਇਆਪ੍ਰੀਤ ਸਿੰਘ ਏ.ਈ.ਓ. ਨੇ ਪਰਾਲੀ ਪ੍ਰਬੰਧਨ ਦੀਆਂ ਵੱਖ ਵੱਖ ਤਕਨੀਕਾਂ ਅਤੇ ਮਸ਼ੀਨਾਂ 'ਤੇ ਦਿੱਤੀ ਜਾ ਰਹੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਜੋ ਕਿਸਾਨ ਕਿਰਾਏ 'ਤੇ ਮਸ਼ੀਨਰੀ ਦੇਣਾ ਚਾਹੁੰਦੇ ਹਨ ਜਾਂ ਕਿਰਾਏ ਤੇ ਲੈਣਾ ਚਾਹੁੰਦੇ ਹਨ ਉਹ ਉੱਨਤ ਕਿਸਾਨ ਐਪ ਦੀ ਵਰਤੋਂ ਕਰਨ | ਇਸ ਦੌਰਾਨ ਸਕੂਲ ਪਿ੍ੰਸੀਪਲ ਰਣਜੀਤ ਕੌਰ ਨੇ ਖੇਤੀ ਅਧਿਕਾਰੀਆਂ ਦੁਆਰਾ ਦਿੱਤੀ ਗਈ ਸੁਚੱਜੀ ਜਾਣਕਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਾਫ ਵਾਤਾਵਰਨ ਸਭ ਨੂੰ ਚਾਹੀਦਾ ਹੈ ਅਤੇ ਇਸ ਦੀ ਸਾਂਭ ਸੰਭਾਲ ਲਈ ਹਰ ਸੰਭਵ ਸਹਿਯੋਗ ਕਰਦੇ ਰਹਿਣਗੇ | ਇਸ ਮੌਕੇ ਸਟੇਜ ਸੰਚਾਲਕ ਦੀ ਭੂਮਿਕਾ ਲੈਕਚਰਾਰ ਰਕੇਸ਼ ਕੁਮਾਰ ਨੇ ਬੜੀ ਬਾਖ਼ੂਬੀ ਨਿਭਾਈ | ਇਸ ਮੌਕੇ ਅਧਿਆਪਕ ਪ੍ਰਭਜੀਤ ਸਿੰਘ, ਸਤਵੰਤ ਕੌਰ, ਗੁਰਸਿਮਰਨ ਸਿੰਘ ਖੇਤੀ ਉਪ ਨਿਰੀਖਕ ਅਤੇ ਫੀਲਡ ਵਰਕਰ ਗੁਰਲਾਲ ਸਿੰਘ ਨੇ ਸਹਿਯੋਗ ਅਤੇ ਜਾਣਕਾਰੀ ਸਾਂਝੀ ਕੀਤੀ |

ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਧਿਕਾਰੀ ਦੀ ਮੌਜੂਦਗੀ 'ਚ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਹੋਈ <br/> ਅਗਲੀ ਖ਼ਬਰ ਡੇਅਰੀ ਉੱਦਮ ਸਿਖਲਾਈ ਕੋਰਸ 27 ਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਤਰਨ ਤਾਰਨ ਵਿਖੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।