17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਵੀਪ ਐਕਟੀਵਿਟੀ ਤਹਿਤ ਜ਼ਿਲ੍ਹੇ ਦੇ ਸਕੂਲਾਂ ਵਲੋਂ ਵੋਟਰ ਜਾਗਰੂਕਤਾ ਦਿਵਸ ਮਨਾਇਆ <br/>

ਅਜੀਤ ਡੈਸਕ 17-10-2025
ਤਰਨ ਤਾਰਨ, 16 ਅਕਤੂਬਰ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ, ਐਲੀਮੈਂਟਰੀ) ਸਤਨਾਮ ਸਿੰਘ ਬਾਠ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਲੋਂ 'ਸਵੀਪ' ਐਕਟੀਵਿਟੀ ਤਹਿਤ ਵੋਟਰ ਜਾਗਰੂਕਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼ਹਿਰਾਂ ਅਤੇ ਪਿੰਡਾਂ ਵਿਚ ਵੱਡੀਆਂ ਰੈਲੀਆਂ ਕੱਢੀਆਂ ਗਈਆਂ | ਵਿਦਿਆਰਥੀਆਂ ਨੇ ਹੱਥਾਂ ਵਿਚ ਵੋਟ ਦੀ ਮਹੱਤਤਾ ਦਰਸਾਉਂਦੇ ਬੈਨਰ ਅਤੇ ਪੋਸਟਰ ਫੜੇ ਹੋਏ ਸਨ ਅਤੇ ਵੋਟ ਪਾਉਣ ਲਈ ਪ੍ਰੇਰਿਤ ਕਰਦੇ ਨਾਅਰੇ ਲਗਾਏ | ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ ਬਾਠ ਨੇ ਸਮੂਹ ਸਕੂਲਾਂ ਅਤੇ ਸਮੁੱਚੇ ਸਟਾਫ਼ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਨਾਗਰਿਕ ਨੂੰ ਆਪਣੀ ਜਿੰਮੇਵਾਰੀ ਸਮਝਦਿਆਂ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ | ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਜਾਗਰੂਕਤਾ ਮੁਹਿੰਮ ਵੱਧ ਤੋਂ ਵੱਧ ਲੋਕਾਂ ਨੂੰ ਆਪਣੀ ਵੋਟ ਦਾ ਹੱਕ ਵਰਤਣ ਲਈ ਪ੍ਰੇਰਿਤ ਕਰੇਗੀ |

ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀਆਂ ਵਿਦਿਆਰਥਣਾਂ 69ਵੀਆਂ ਰਾਜ ਪੱਧਰੀ ਖੇਡਾਂ ਵਿਚ ਜੇਤੂ <br/> ਅਗਲੀ ਖ਼ਬਰ ਸੇਂਟ ਸੋਲਜਰ ਗਰੁੱਪ ਦੀ ਚਾਰ ਰੋਜ਼ਾ ਇੰਟਰ ਸਕੂਲ ਸਪੋਰਟਸ ਮੀਟ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।