17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਖੇਤੀਬਾੜੀ ਵਿਭਾਗ ਤਰਨ ਤਾਰਨ ਵਲੋਂ ਖਾਦ ਵਿਕਰੇਤਾ ਦੀ ਕੀਤੀ ਚੈਕਿੰਗ <br/>

ਅਜੀਤ ਡੈਸਕ 17-10-2025
ਤਰਨ ਤਾਰਨ, 16 ਅਕਤੂਬਰ (ਪਰਮਜੀਤ ਜੋਸ਼ੀ)-ਖੇਤੀਬਾੜੀ ਵਿਭਾਗ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਅਤੇ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਅਤੇ ਖੇਤੀਬਾੜੀ ਵਿਕਾਸ ਅਫਸਰਾਂ ਵਲੋਂ ਖਾਦ ਵਿਕਰੇਤਾ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜ਼ਬੀਰ ਸਿੰਘ ਭੰਗੂ ਨੇ ਦੱਸਿਆ ਕਿ ਇਹ ਚੈਕਿੰਗ ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਹੇਠ ਮਿਲੇ ਹੁਕਮਾਂ ਅਨੁਸਾਰ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਵਿਚ ਡੀ.ਏ.ਪੀ. ਖਾਦ ਦੀ ਕੋਈ ਕਮੀ ਨਹੀਂ ਹੈ ਅਤੇ ਕਿਸਾਨਾਂ ਨੂੰ ਡੀ.ਏ.ਪੀ. ਖਾਦ ਕਣਕ ਦੀ ਬਿਜਾਈ ਵੇਲੇ ਸਮੇਂ ਸਿਰ ਮੁਹੱਈਆ ਕਰਵਾਈ ਜਾਵੇਗੀ ਅਤੇ ਡੀ.ਏ.ਪੀ. ਨਾਲ ਕਿਸੇ ਹੋਰ ਉਤਪਾਦ ਦੀ ਟੈਗਿੰਗ ਨਹੀਂ ਕਰਨ ਦਿੱਤੀ ਜਾਵੇਗੀ | ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਡੀ.ਏ.ਪੀ. ਦੇ ਨਾਲ ਕੋਈ ਵੀ ਉਤਪਾਦ ਟੈਗ ਕਰ ਕੇ ਨਾ ਖਰੀਦਿਆ ਜਾਵੇ, ਜੇਕਰ ਕੋਈ ਵਿਕਰੇਤਾ ਟੈਗਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਖੇਤੀਬਾੜੀ ਵਿਭਾਗ ਨੂੰ ਦਿੱਤੀ ਜਾਵੇ |

ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਧਾਰਮਿਕ ਮੁਕਾਬਲੇ ਕ... ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀਆਂ ਵਿਦਿਆਰਥਣਾਂ 69ਵੀਆਂ ਰਾਜ ਪੱਧਰੀ ਖੇਡਾਂ ਵਿਚ ਜੇਤੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।