17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 17-10-2025
ਝਬਾਲ, 16 ਅਕਤੂਬਰ (ਸੁਖਦੇਵ ਸਿੰਘ)-ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਵਲੋਂ ਸ਼੍ਰੋਮਣੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਅਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੀੜ ਸਾਹਿਬ ਦੇ ਦੀਵਾਨ ਹਾਲ ਵਿਚ ਸਕੂਲੀ ਬੱਚਿਆਂ ਦੇ ਦਸਤਾਰ, ਦੁਮਾਲਾ, ਗੁਰਬਾਣੀ ਕੰਠ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੱਥੂਪੁਰਾ, ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ, ਹਾਵਰਡ ਲੇਨ ਸੀਨੀਅਰ ਸੈਕੰਡਰੀ ਸਕੂਲ ਠੱਠਾ, ਬਾਬਾ ਬੁੱਢਾ ਜੀ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ, ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਸੇਲ, ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਨੌਸਹਿਰਾ ਢਾਲਾ, ਰਵਿੰਦਰਾ ਇੰਟਰਨੈਸ਼ਨਲ ਸਕੂਲ ਪੰਜਵੜ ਦੇ ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਦਸਤਾਰ, ਦੁਮਾਲਾ ਮੁਕਾਬਲੇ ਦੇ ਬੱਚਿਆਂ ਦੇ ਚਾਰ ਗਰੁੱਪ , ਗੁਰਬਾਣੀ ਕੰਠ ਮੁਕਾਬਲੇ ਦੇ ਦੋ ਗਰੁੱਪ ਅਤੇ ਪੇਂਟਿੰਗ ਮੁਕਾਬਲੇ ਦੇ ਦੋ ਗਰੁੱਪ ਬਣਾ ਕੇ ਇਹ ਮੁਕਾਬਲੇ ਕਰਵਾਏ ਗਏ | ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਬੱਚਿਆਂ ਦਾ ਸ਼ੀਲਡਾਂ ਅਤੇ ਧਾਰਮਿਕ ਸਾਹਿਤ ਦੇ ਕੇ ਸਨਮਾਨ ਕੀਤਾ ਗਿਆ | ਪ੍ਰੋਗਰਾਮ ਦੇ ਵਿਚ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਮੈਨੇਜਰ ਸਰਬਦਿਆਲ ਸਿੰਘ ਘਰਿਆਲਾ, ਸੁਸਾਇਟੀ ਦੇ ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਜ਼ਿਲ੍ਹਾ ਕੋਆਰਡੀਨੇਟਰ ਮਨਦੀਪ ਸਿੰਘ ਘੋਲੀਆ ਕਲਾਂ, ਸੁਖਵਿੰਦਰ ਸਿੰਘ ਖਾਲੜਾ ਅਤੇ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਹਾਜ਼ਰ ਹੋਏ | ਇਸ ਮੌਕੇ ਭਾਈ ਗੁਰਵਿੰਦਰ ਸਿੰਘ, ਭਾਈ ਗੁਰਪਿੰਦਰ ਸਿੰਘ, ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਦਸਤਾਰ ਕੋਆਰਡੀਨੇਟਰ ਹਰਪ੍ਰੀਤ ਸਿੰਘ ਪੱਟੀ, ਹਰਜੀਤ ਸਿੰਘ ਲਹਿਰੀ ਮੈਡਮ ਵੰਦਨਾ ਸ਼ਰਮਾ, ਪ੍ਰਦੀਪ ਕੌਰ, ਜਸਪਾਲ ਕੌਰ, ਮੈਡਮ ਮਨਦੀਪ ਕੌਰ, ਰਜਿੰਦਰ ਕੌਰ, ਅੰਜਲੀ ਕੁਮਾਰੀ, ਸਵਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਯਾਦ ਵਿਚ ਜੋੜ ਮੇਲਾ 18 ਨੂੰ ਮਨਾਇਆ ਜਾਵੇਗਾ- ਭਾਈ ਮਨਜੀਤ ਸਿੰਘ <br/... ਅਗਲੀ ਖ਼ਬਰ ਖੇਤੀਬਾੜੀ ਵਿਭਾਗ ਤਰਨ ਤਾਰਨ ਵਲੋਂ ਖਾਦ ਵਿਕਰੇਤਾ ਦੀ ਕੀਤੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।