17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਯਾਦ ਵਿਚ ਜੋੜ ਮੇਲਾ 18 ਨੂੰ ਮਨਾਇਆ ਜਾਵੇਗਾ- ਭਾਈ ਮਨਜੀਤ ਸਿੰਘ <br/>

ਅਜੀਤ ਡੈਸਕ 17-10-2025
ਝਬਾਲ, 16 ਅਕਤੂਬਰ (ਸਰਬਜੀਤ ਸਿੰਘ)-ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਯਾਦ ਵਿਚ ਸਲਾਨਾ ਜੋੜ ਮੇਲਾ ਗੁਰਦੁਆਰਾ ਖ਼ਾਲਸਾ ਦਰਬਾਰ ਭੂਰਾ ਕੋਹਨਾ ਵਿਖੇ 18 ਅਕਤੂਬਰ ਨੂੰ ਨਗਰ ਵਾਸੀਆਂ ਦੇ ਸਹਿਯੋਗ ਸਦਕਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਭਰਾ ਅਤੇ ਸੰਤ ਗਿਆਨੀ ਕਰਤਾਰ ਸਿੰਘ ਦੇ ਸਪੁੱਤਰ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਨਵੇਂ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਨੇ ਗੱਲਬਾਤ ਦੌਰਾਨ ਦਿੰਦਿਆਂ ਆਖਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਬਾਣੀ ਦਾ ਸ਼ਬਦ ਕੀਰਤਨ ਹੋਵੇਗਾ ਉਪਰੰਤ ਸਜਾਏ ਜਾਣ ਵਾਲੇ ਧਾਰਮਿਕ ਦੀਵਾਨ ਦੌਰਾਨ ਵੱਖ-ਵੱਖ ਰਾਗੀ ਢਾਡੀ ਅਤੇ ਕਵੀਸ਼ਰੀ ਸਿੰਘ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ | ਇਸ ਮੌਕੇ ਭਾਈ ਮਨਜੀਤ ਸਿੰਘ ਦੇ ਨਾਲ ਹੋਰ ਵੀ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਰੈਕਗਨਾਈਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਦੀ ਮੀਟਿੰਗ <br/> ਅਗਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਧਾਰਮਿਕ ਮੁਕਾਬਲੇ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।