17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਰੈਕਗਨਾਈਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਦੀ ਮੀਟਿੰਗ <br/>

ਅਜੀਤ ਡੈਸਕ 17-10-2025
ਤਰਨ ਤਾਰਨ, 16 ਅਕਤੂਬਰ (ਪਰਮਜੀਤ ਜੋਸ਼ੀ)-ਰੈਕਗਨਾਈਜਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਪੰਜਾਬ ਦੇ ਸੂਬਾ ਪੱਧਰੀ ਅਹੁਦੇਦਾਰਾਂ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਤੇ ਹੋਰ ਉੱਚ ਅਧਿਕਾਰੀਆਂ ਨਾਲ ਅਹਿਮ ਮੁੱਦਿਆਂ 'ਤੇ ਭਰਵੀਂ ਮੀਟਿੰਗ ਹੋਈ | ਇਹ ਮੀਟਿੰਗ ਸੂਬਾ ਪ੍ਰਧਾਨ ਸਕੱਤਰ ਸਿੰਘ ਸੰਧੂ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਵਿਚ ਰਾਸਾ ਦੇ ਅਹੁਦੇਦਾਰਾਂ ਵਲੋਂ ਰੱਖੀਆਂ ਗਈਆਂ ਮੰਗਾਂ ਵਿਚੋਂ ਬਹੁਤਾਤ ਮੰਗਾਂ ਨੂੰ ਚੇਅਰਮੈਨ ਵਲੋਂ ਮੌਕੇ 'ਤੇ ਹੀ ਪ੍ਰਵਾਨ ਕਰ ਲਿਆ ਗਿਆ | ਜਲਦ ਹੀ ਇਸ ਮੰਗ ਪੱਤਰ ਨੂੰ ਪ੍ਰਮਾਣਿਤ ਕਰਨ ਲਈ ਬੋਰਡ ਵਲੋਂ ਪਰੋਸੀਡਿੰਗ ਦਿੱਤੀ ਜਾਵੇਗੀ | ਇਸ ਮੌਕੇ ਰਾਸਾ ਪੰਜਾਬ ਦੇ ਅਹੁਦੇਦਾਰਾਂ ਤੇ ਬੋਰਡ ਦੇ ਉੱਚ ਅਧਿਕਾਰੀਆਂ ਨੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੀ ਸਿੱਖਿਆ ਦੇ ਮਿਆਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰਨ ਦਾ ਪ੍ਰਣ ਕੀਤਾ | ਇਸ ਮੀਟਿੰਗ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਤੋਂ ਇਲਾਵਾ ਕੰਟਰੋਲਰ ਪ੍ਰੀਖਿਆਵਾਂ ਲਵਿਸ਼ ਸ਼ਰਮਾ, ਓਪਨ ਸਿੱਖਿਆ ਪ੍ਰਣਾਲੀ ਦੇ ਮੁਖੀ ਮੈਡਮ ਸੀਮਾ ਚਾਵਲਾ, ਕੰਪਿਊਟਰ ਇੰਚਾਰਜ ਮੈਡਮ ਨਵਨੀਤ ਕੌਰ, ਰਾਸਾ ਪੰਜਾਬ ਦੇ ਸੂਬਾ ਪ੍ਰਧਾਨ ਸਕੱਤਰ ਸਿੰਘ ਸੰਧੂ, ਰਾਸਾ ਸਰਪ੍ਰਸਤ ਪਿ੍ੰਸੀਪਲ ਸੁਚੇਤ ਸਿੰਘ ਬੇਦੀ, ਜਨਰਲ ਸਕੱਤਰ ਰਜਨੀਸ਼ ਕੁਮਾਰ ਮੋਹਾਲੀ, ਵਿੱਤ ਸਕੱਤਰ ਪਿ੍ੰਸੀਪਲ ਸੁਖਜਿੰਦਰ ਸਿੰਘ ਗਿੱਲ, ਮੀਤ ਪ੍ਰਧਾਨ ਸੁਖਮੰਦਰ ਸਿੰਘ ਮੋਗਾ, ਪਿ੍ੰਸੀਪਲ ਹਰਪ੍ਰੀਤ ਸਿੰਘ ਮਾਨਸਾ, ਪਿ੍ੰਸੀਪਲ ਸੁਭਾਸ਼ ਸ਼ਰਮਾ ਮਾਨਸਾ, ਗੁਰਸੇਵਕ ਸਿੰਘ ਬਠਿੰਡਾ ਤੋਂ ਇਲਾਵਾ ਰਜਿਸਟ੍ਰੇਸ਼ਨ ਬ੍ਰਾਂਚ ਦੇ ਮੁਖੀ ਨਿਸ਼ਾਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਾਲਾ ਫਤਿਆਬਾਦ ਦਾ ਸਰਕਾਰੀ ਹਸਪਤਾਲ ਆਪ ਬਿਮਾਰ <br/> ਅਗਲੀ ਖ਼ਬਰ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਯਾਦ ਵਿਚ ਜੋੜ ਮੇਲਾ 18 ਨੂੰ ਮਨਾਇਆ ਜਾਵੇਗਾ- ਭਾਈ ਮਨਜੀਤ ਸਿੰਘ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।