17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੇ ਬੀਜ ਆਮ ਅਰਜ਼ੀ 'ਤੇ ਹੀ ਮੁਹੱਈਆ ਕਰਵਾਏ ਜਾਣ-ਡਾ: ਸਤਨਾਮ ਸਿੰਘ ਅਜਨਾਲਾ <br/>

ਅਜੀਤ ਡੈਸਕ 17-10-2025
ਅਜਨਾਲਾ/ ਗੱਗੋਮਾਹਲ, 16 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ)-ਹੜ੍ਹ ਪੀੜਤ ਪਿੰਡਾਂ ਨੂੰ ਰਾਹਤ ਪਹੁੰਚਾਉਣ ਅਤੇ ਸਮੇਂ-ਸਮੇਂ 'ਤੇ ਉਨ੍ਹਾਂ ਦੀਆਂ ਜ਼ਰੂਰਤਾਂ ਦੇ ਹੱਲ ਲਈ ਜੋ ਡਿਆਲ ਭੱਟੀ ਵਿਖੇ ਕਿਸਾਨ ਤੇ ਮਜ਼ਦੂਰ ਕੈਂਪ ਚਲਾਇਆ ਜਾ ਰਿਹਾ ਹੈ, ਉੱਥੇ ਸਾਬਕਾ ਸਰਪੰਚ ਹਰਦਿਆਲ ਸਿੰਘ ਡਿਆਲ ਭੱਟੀ ਦੀ ਪ੍ਰਧਾਨਗੀ ਵਿਚ ਮੀਟਿੰਗ ਹੋਈ | ਮੀਟਿੰਗ ਦੌਰਾਨ ਕਿਸਾਨਾਂ ਆਗੂਆਂ ਨੇ ਜ਼ੋਰਦਾਰ ਮੰਗ ਉਠਾਈ ਕਿ ਕਿਸਾਨਾਂ ਨੂੰ ਇਸ ਵੇਲੇ ਸੁਧਰੇ ਬੀਜ ਖਾਦਾਂ ਤੇ ਡੀਜ਼ਲ ਦੀ ਸਖ਼ਤ ਲੋੜ ਹੈ, ਹੜ੍ਹ ਪੀੜਤ ਪਿੰਡਾਂ ਪੰਜੂਕਲਾਲ, ਕੋਟਲੀ ਖਹਿਰਾ, ਨੇਪਾਲ, ਮੋਤਲਾ, ਪੂੰਗਾ, ਤਲਵੰਡੀ ਰਾਏਦਾਦੂ ਅਤੇ ਲੱਖੂਵਾਲ ਆਦਿ ਪਿੰਡਾਂ 'ਚ ਸੰਪਰਕ ਮੀਟਿੰਗਾਂ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਵੀ ਇਸ ਮੀਟਿੰਗ ਵਿਚ ਉਚੇਚੇ ਤੌਰ 'ਚ ਸ਼ਾਮਿਲ ਹੋਏ | ਡਾ. ਅਜਨਾਲਾ ਨੇ ਪੁਰਜ਼ੋਰ ਮੰਗ ਕੀਤੀ ਕਿ ਪਹਿਲਾਂ ਦੀ ਤਰ੍ਹਾਂ ਕਿਸਾਨਾਂ ਕੋਲੋਂ ਆਮ ਅਰਜ਼ੀ ਲੈ ਕੇ ਉਨ੍ਹਾਂ ਨੂੰ ਬੀਜ ਦੇਣਾ ਚਾਹੀਦਾ ਹੈ | ਇਸ ਮੌਕੇ ਬਲਵਿੰਦਰ ਸਿੰਘ ਡਿਆਲ ਭੱਟੀ, ਮਾਲਕ ਸਿੰਘ ਗੁਰਾਲਾ, ਸੰਤੋਖ ਸਿੰਘ ਅਜਨਾਲਾ, ਹਰਨੇਕ ਸਿੰਘ ਨੇਪਾਲ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਮਾਰਕੀਟ ਕਮੇਟੀਆਂ ਅਤੇ ਜ਼ਿਲ੍ਹਾ ਮੰਡੀ ਦਫਤਰ ਦੇ ਪੈਨਸ਼ਨਰਾਂ ਨੇ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡੀ <br/> ਅਗਲੀ ਖ਼ਬਰ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਵਿਸ਼ਵ ਐਨੇਸਥੀਸੀਆ ਟੈਕਨਾਲੋਜੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।