17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜ਼ੋਨਲ ਯੂਥ ਫੈਸਟੀਵਲ (ਜੀਸੀਏ ਜ਼ੋਨ) ਸ਼ੁਰੂ <br/>

ਅਜੀਤ ਡੈਸਕ 17-10-2025
ਅੰਮਿ੍ਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰਕਾਰੀ ਕਾਲਜਾਂ, ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟ ਸੰਸਥਾਵਾਂ ਦਾ ਜੋਨਲ ਯੂਥ ਫੈਸਟੀਵਲ (ਜੀਸੀਏ ਜੋਨ) ਦੀ ਅੱਜ ਵਿਦਿਆਰਥੀਆਂ ਦੇ ਜੋਸ਼ ਅਤੇ ਪ੍ਰਤਿਭਾ ਨਾਲ ਸ਼ੁਰੂਆਤ ਹੋਈ | 'ਵਰਸਿਟੀ ਦੇ ਯੂਥ ਵੈੱਲਫੇਅਰ ਵਿਭਾਗ ਵਲੋਂ ਕਰਵਾਏ ਜਾ ਰਹੇ ਤਿੰਨ ਦਿਨਾਂ ਦੇ ਇਸ ਸਮਾਗਮ ਦਾ ਉਦਘਾਟਨ ਰਜਿਸਟਰਾਰ ਪ੍ਰੋ. ਕੇ. ਐੱਸ. ਚਾਹਲ ਨੇ ਕੀਤਾ | ਯੂਥ ਵੈੱਲਫੇਅਰ ਵਿਭਾਗ ਦੇ ਇੰਚਾਰਜ ਪ੍ਰੋ. (ਡਾ.) ਅਮਨਦੀਪ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਫੈਸਟੀਵਲ ਦੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਬਲਬੀਰ ਸਿੰਘ, ਡਾ. ਪਰਮਬੀਰ ਸਿੰਘ ਮਲ੍ਹੀ, ਡਾ. ਗੁਰਪ੍ਰੀਤ ਸਿੰਘ, ਡਾ. ਅਮਨਪ੍ਰੀਤ ਕੌਰ, ਡਾ. ਹਰਿੰਦਰ ਕੌਰ ਸੋਹਲ ਸਮੇਤ ਹੋਰ ਟੀਮ ਮੈਂਬਰ ਹਾਜ਼ਰ ਸਨ | ਪ੍ਰੋ. ਚਾਹਲ ਨੇ ਵਿਦਿਆਰਥੀਆਂ ਨੂੰ ਮੁਕਾਬਲਿਆਂ ਵਿਚ ਪੂਰੇ ਜੋਸ਼ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਫੈਸਟੀਵਲ ਦੀ ਸ਼ੁਰੂਆਤ ਭੰਗੜੇ ਨਾਲ ਹੋਈ, ਜਿਸ ਨੇ ਪੂਰੇ ਮਾਹੌਲ ਨੂੰ ਜੋਸ਼ ਨਾਲ ਭਰ ਦਿੱਤਾ | ਪਹਿਲੇ ਦਿਨ ਦਸ਼ਮੇਸ਼ ਆਡੀਟੋਰੀਅਮ (ਵੈਨਿਊ-1) ਵਿਚ ਭੰਗੜਾ, ਕਲਾਸੀਕਲ ਡਾਂਸ, ਵੈਸਟਰਨ ਵੋਕਲ ਸੋਲੋ ਅਤੇ ਕਲਾਸੀਕਲ ਇੰਸਟਰੂਮੈਂਟਲ ਦੇ ਮੁਕਾਬਲੇ ਹੋਏ, ਜਦਕਿ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ (ਵੈਨਿਊ-2) ਵਿਚ ਕਲਾਸੀਕਲ ਇੰਸਟਰੂਮੈਂਟਲ, ਕਲਾਸੀਕਲ ਵੋਕਲ ਅਤੇ ਫੋਕ ਆਰਕੈਸਟਰਾ ਦੀਆਂ ਪੇਸ਼ਕਾਰੀਆਂ ਹੋਈਆਂ | ਕਾਨਫਰੰਸ ਹਾਲ (ਵੈਨਿਊ-4) ਵਿਚ ਕੁਇਜ਼ ਦੇ ਸ਼ੁਰੂਆਤੀ ਅਤੇ ਅੰਤਿਮ ਰਾਊਾਡ ਨੇ ਮਾਹੌਲ ਨੂੰ ਗਰਮਾਇਆ |

ਪਿਛਲੀ ਖ਼ਬਰ ਸਕੂਲ 'ਚ ਨਸ਼ਾ ਮੁਕਤੀ ਜਾਗਰੂਕਤਾ ਅਭਿਆਨ ਤਹਿਤ ਸੈਮੀਨਾਰ ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਆਨਲਾਈਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 'ਤੇ ਕਰਵਾਏ ਸੈਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।