ਮੀਆਂਵਿੰਡ, 17 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਆਪਣੇ ਸ਼ੋਸਲ ਮੀਡੀਆ ਦੇ ਮੈਂਬਰ ਕੰਵਲਜੀਤ ਸਿੰਘ ਕੇ ਵੀ ਸਰਾਂ ਤਲਵੰਡੀ ਨੂੰ ਥਾਪੜਾ ਦਿੰਦੇ ਹੋਏ ਕਿਹਾ ਕਿ ਕੇ ਵੀ ਜੋਬਨ ਕੰਗ ਸਮੇਤ ਇੰਨ੍ਹਾਂ ਦੀ ਪੂਰੀ ਟੀਮ ਵਲੋਂ ਕਾਂਗਰਸ ਪਾਰਟੀ ਦੀ ਹਰੇਕ ਗੱਲ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਤਨਦੇਹੀ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਨਾਂ ਨੂੰ ਮਾਣ ਹੈ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਉਨ੍ਹਾਂ ਦੀ ਸ਼ੋਸਲ ਮੀਡੀਆ ਟੀਮ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੂਰੀ ਮਿਹਨਤ ਕਰ ਰਹੀ ਹੈ | ਇਸ ਮੌਕੇ ਉਨ੍ਹਾਂ ਸਾਬਕਾ ਸਰਪੰਚ ਅਰਜਨਬੀਰ ਸਿੰਘ ਕੰਗ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕੋਲ ਹਲਕੇ ਵਿਚ ਕਾਂਗਰਸ ਪਾਰਟੀ ਦੀ ਚੱਲ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਹੈ | ਇਸ ਮੌਕੇ ਉਨ੍ਹਾਂ ਨਾਲ ਜੰਗਲਾਤ ਵਿਭਾਗ ਪੰਜਾਬ ਦੇ ਸਾਬਕਾ ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ ਵੀ ਮੌਜ਼ੂਦ ਸਨ |