29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਮੁੱਖ ਮੰਤਰੀ ਦਾ ਘਿਰਾਓ ਕਰਨ ਪਹੁੰਚੇ ਕੰਪਿਊਟਰ ਅਧਿਆਪਕਾਂ ਨਾਲ ਪ੍ਰਸ਼ਾਸਨ ਹੋਇਆ ਧੱਕਾ ਮੁੱਕੀ <br/>

ਅਜੀਤ ਡੈਸਕ 18-10-2025
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਦੀ ਅਗਵਾਈ ਹੇਠ ਕੰਪਿਊਟਰ ਅਧਿਆਪਕਾਂ ਪ੍ਰਤੀ ਅਪਣਾਏ ਅੜੀਅਲ ਅਤੇ ਲਾਰੇ ਲੱਪੇ ਵਾਲੇ ਵਤੀਰੇ ਤੋਂ ਅੱਕੇ ਕੰਪਿਊਟਰ ਅਧਿਆਪਕ ਤਰਨ ਤਾਰਨ ਨਜ਼ਦੀਕ ਬੱਸ ਅੱਡਾ ਵਿਖੇ ਮੰਗਾਂ ਨੂੰ ਮੰਨਵਾਉਣ ਦੇ ਲਈ ਵੱਡੀ ਗਿਣਤੀ ਵਿਚ ਇਕੱਤਰ ਹੋਏ ਅਤੇ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਬਾਜ਼ਾਰ ਤੋਂ ਹੁੰਦੇ ਹੋਏ ਬੋਹੜੀ ਚੌਂਕ ਦੇ ਨਜ਼ਦੀਕ ਪੈਂਦੇ ਰੇਲਵੇ ਫਾਟਕ ਤੇ ਪ੍ਰਸ਼ਾਸਨ ਵਲੋਂ ਧਾਵਾ ਬੋਲਿਆ ਗਿਆ ਅਤੇ ਅਧਿਆਪਕਾਂ ਦੇ ਨਾਲ ਧੱਕਾ ਮੁੱਕੀ ਕੀਤੀ ਗਈ | ਬੋਹੜੀ ਚੌਂਕ ਵਿਖੇ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਪੰਜਾਬ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਸ਼ੋਸ਼ਣ ਵਾਲੀ ਨੀਤੀ ਨੂੰ ਭੰਡਿਆ ਗਿਆ | ਕੰਪਿਊਟਰ ਅਧਿਆਪਕਾਂ ਦੇ ਰੋਹ ਵਾਲੇ ਰੁਖ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਲੋਂ 24 ਅਕਤੂਬਰ ਨੂੰ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨਾਲ ਮੀਟਿੰਗ ਦਿੱਤੀ ਗਈ ਅਤੇ ਇਕ ਹਫ਼ਤੇ ਦੇ ਅੰਦਰ ਅੰਦਰ ਤਰਨ ਤਾਰਨ ਵਿਖੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸੀਨੀ. ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਰਾਖੀ ਮੰਨਣ, ਜਨਰਲ ਸਕੱਤਰ ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ ਘੁਮਾਣ, ਮੀਤ ਪ੍ਰਧਾਨ ਹਨੀ ਗਰਗ ਨੇ ਦੱਸਿਆ ਕਿ ਪੰਜਾਬ ਅੰਦਰ ਆਮ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਆਪਣੇ ਚੋਣ ਮੈਨੀਫੈਸਟੋ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੁਆਰਾ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਸਰਕਾਰ ਬਣਦੇ ਸਾਰ ਹੀ ਪੂਰੇ ਕਰਨ ਸੰਬੰਧੀ ਵਾਅਦਾ ਕੀਤਾ ਗਿਆ ਸੀ ਅਤੇ ਨਾਲ ਦੀ ਨਾਲ ਹੀ 2022 ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੁਆਰਾ ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਦੇ ਤੋਹਫ਼ੇ ਦੇ ਤੌਰ 'ਤੇ ਛੇਵਾਂ ਪੇ ਕਮਿਸ਼ਨ ਅਤੇ ਸੀ.ਐਸ.ਆਰ. ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਸਾਢੇ ਤਿੰਨ ਸਾਲ ਤੋਂ ਜ਼ਿਆਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੰਪਿਊਟਰ ਅਧਿਆਪਕਾਂ ਨਾਲ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ | ਸੀਨੀਅਰ ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਸਮੇਂ ਵਿਚ ਕੰਪਿਊਟਰ ਅਧਿਆਪਕ ਵੱਡੇ ਤੌਰ 'ਤੇ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਦਾ ਸ਼ਿਕਾਰ ਹੋਏ ਹਨ | ਉਨ੍ਹਾਂ ਕਿਹਾ ਕਿ ਇਹ ਸਰਕਾਰ ਸਿਰਫ ਲਾਰਿਆਂ ਵਾਲੀ ਸਰਕਾਰ ਹੈ ਇਹ ਸਿਰਫ ਜੇਕਰ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਜਾਰੀ ਨਹੀਂ ਕਰਦੀ ਤਾਂ 5 ਨਵੰਬਰ ਨੂੰ ਤਰਨ ਤਾਰਨ ਵਿਖੇ ਪੰਜਾਬ ਸਰਕਾਰ ਖਿਲਾਫ਼ ਝੰਡਾ ਮਾਰਚ ਕਰਕੇ ਪੰਜਾਬ ਸਰਕਾਰ ਦੇ ਲੋਕ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ ਜਾਵੇਗਾ, ਜਿਸ ਦੀ ਪੂਰਨ ਤੌਰ 'ਤੇ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਰੈਲੀ ਦੌਰਾਨ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਆ ਕੇ ਮੰਗ ਪੱਤਰ ਲਿਆ ਅਤੇ ਜਲਦੀ ਮਸਲਾ ਹੱਲ ਕਰਨ ਦਾ ਵਿਸ਼ਵਾਸ ਦਿੱਤਾ | ਇਸ ਮੌਕੇ ਪਰਮਜੀਤ ਸਿੰਘ ਸੰਧੂ, ਵਿੱਤ ਸਕੱਤਰ ਹਰਜੀਤ ਸਿੰਘ ਬਰਕੰਦੀ, ਕੁਨਾਲ ਕਪੂਰ, ਪ੍ਰੈਸ ਸਕੱਤਰ ਹਰਜਿੰਦਰ ਸਿੰਘ, ਸਟੇਜ ਸਕੱਤਰ ਹਰਭਗਵਾਨ ਸਿੰਘ, ਸਟੇਟ ਕਮੇਟੀ ਮੈਂਬਰ ਹਰਮਿੰਦਰ ਸਿੰਘ ਸੰਧੂ ,ਗੁਰਪ੍ਰੀਤ ਸਿੰਘ, ਰਿਸ਼ਵ ਗੋਇਲ, ਗੁਰਸ਼ਰਨ ਕੌਰ, ਜ਼ਿਲ੍ਹਾ ਪ੍ਰਧਾਨ ਸ਼ੀਤਲ ਸਿੰਘ ਤਰਨ ਤਾਰਨ, ਗੁਰਪਿੰਦਰ ਸਿੰਘ ਗੁਰਦਾਸਪੁਰ, ਰਮਨ ਕੁਮਾਰ ਜਲੰਧਰ, ਪ੍ਰਤਾਪ ਸਿੰਘ ਮਾਨਸਾ, ਹਰਜਿੰਦਰ ਸਿੰਘ ਸ਼ਹੀਦ ਭਗਤ ਸਿੰਘ ਨਗਰ, ਗਗਨਪ੍ਰੀਤ ਸਿੰਘ ਅੰਮਿ੍ਤਸਰ, ਪ੍ਰਦੀਪ ਕੁਮਾਰ ਬਰਨਾਲਾ, ਅਮਨਦੀਪ ਸਿੰਘ ਪਠਾਨਕੋਟ, ਈਸ਼ਰ ਸਿੰਘ ਬਠਿੰਡਾ, ਦਵਿੰਦਰ ਸਿੰਘ ਫਿਰੋਜਪੁਰ, ਰਕੇਸ਼ ਸਿੰਘ ਖਾਲਸਾ ਮੋਗਾ, ਜਗਜੀਤ ਸਿੰਘ ਗਣੇਸ਼ਪੁਰ, ਕਰਨਵੀਰ ਸਿੰਘ, ਹਰਚੰਦ ਸਿੰਘ, ਪਰਮਜੀਤ ਸਿੰਘ, ਜਸਪਾਲ ਸਿੰਘ, ਤੇਜਿੰਦਰ ਸਿੰਘ, ਪਰਵਿੰਦਰ ਸਿੰਘ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ ਅਗਲੀ ਖ਼ਬਰ ਦੇਸ਼ ਦੇ ਸਰਬਪੱਖੀ ਵਿਕਾਸ, ਉੱਨਤੀ, ਤਰੱਕੀ, ਸੁਰੱਖਿਆ ਅਤੇ ਖੁਸ਼ਹਾਲੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਥਾਪਿਤ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।