29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪਰਾਲੀ ਨੂੰ ਅੱਗ ਲਗਾਉਣ 'ਤੇ 5 ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 18-10-2025
ਤਰਨ ਤਾਰਨ, 17 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਅਤੇ ਥਾਣਾ ਝਬਾਲ ਦੀ ਪੁਲਿਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਰਿੰਦਰ ਸਿੰਘ ਨੇ ਸੂਚਨਾ ਦੇ ਅਧਾਰ 'ਤੇ ਪਿੰਡ ਰੱਖ ਸਰਾਏ ਅਮਾਨਤ ਖਾਂ ਵਿਖੇ ਪਰਾਲੀ ਨੂੰ ਅੱਗ ਲਗਾਉਣ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਸਰਾਏ ਅਮਾਨਤ ਖਾਂ ਵਿਖੇ 2 ਅਣਪਛਾਤਿਆਂ ਵਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ, ਜਿਸ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਝਬਾਲ ਦੇ ਏ.ਐੱਸ.ਆਈ.ਤਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਝਾਮਕੇ ਕਲਾਂ ਵਿਖੇ ਅਣਪਛਾਤੇ ਵਿਅਕਤੀ ਨੇ ਪਰਾਲੀ ਨੂੰ ਅੱਗ ਲਗਾਈ ਹੋਈ ਹੈ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਉਕਤ ਥਾਣਿਆਂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਡਿਪਟੀ ਕਮਿਸ਼ਨਰ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਹਥਿਆਰਾਂ ਨਾਲ ਲੈਸ ਹੋ ਕੇ ਸੱਟਾਂ ਮਾਰਨ ਅਤੇ ਘਰ ਦੀ ਭੰਨਤੋੜ ਕਰਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਫਿਰੋਜ਼ਪੁਰ ਵਿਖੇ 19 ਹੋਵੇਗਾ ਜੱਟ ਮਹਾਂ ਸੰਮੇਲਨ- ਉਬੋਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।