28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਹਥਿਆਰਾਂ ਨਾਲ ਲੈਸ ਹੋ ਕੇ ਸੱਟਾਂ ਮਾਰਨ ਅਤੇ ਘਰ ਦੀ ਭੰਨਤੋੜ ਕਰਨ 'ਤੇ ਮਾਮਲਾ ਦਰਜ

ਅਜੀਤ ਡੈਸਕ 18-10-2025
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਕੁਝ ਵਿਅਕਤੀਆਂ ਵਲੋਂ ਪਤੀ-ਪਤਨੀ ਨਾਲ ਕੁੱਟਮਾਰ ਕਰਕੇ ਸੱਟਾਂ ਮਾਰਨ ਅਤੇ ਘਰ ਦੀ ਭੰਨਤੋੜ ਕਰਨ ਦੇ ਮਾਮਲੇ ਵਿਚ 5 ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਝਬਾਲ ਵਿਖੇ ਕੁਲਦੀਪ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਐਮਾ ਕਲਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਗੇਟ ਪਰ ਖੜੀ ਸੀ ਤਾਂ ਉਸ ਸਮੇਂ ਰਾਜਾ ਸਿੰਘ ਪੁੱਤਰ ਜਸਬੀਰ ਸਿੰਘ, ਹਰਭਿੰਦਰ ਸਿੰਘ ਪੁੱਤਰ ਅਮਰੀਕ ਸਿੰਘ, ਸ਼ਿੰਦਾ ਸਿੰਘ ਪੁੱਤਰ ਅਮਰੀਕ ਸਿੰਘ, ਜਸ਼ਨਦੀਪ ਸਿੰਘ ਪੁੱਤਰ ਭੋਲਾ ਸਿੰਘ, ਜਸਬੀਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀਅਨ ਐਮਾ ਕਲਾਂ ਸਮੇਤ 4 ਅਣਪਛਾਤੇ ਵਿਅਕਤੀ ਆਪਣੇ-ਆਪਣੇ ਹਥਿਆਰਾਂ ਸਮੇਤ ਆਏ ਉਕਤ ਵਿਅਕਤੀਆਂ ਨੇ ਮੇਰੇ ਪਤੀ ਦੇ ਸਿਰ ਵਿਚ ਪੁੱਠੇ ਦਾਤਰ ਦਾ ਵਾਰ ਕੀਤਾ 'ਤੇ ਉਸਦੇ ਪਤੀ ਦਾ ਖੁਨ ਨਿਕਲਣ ਲੱਗ ਪਿਆ ਜਦ ਉਹ ਅੱਗੇ ਹੋ ਕੇ ਛੁਡਾਉਣ ਲੱਗੀ ਤਾ ਉਸਨੂੰ ਵੀ ਧੱਕਾ ਮੁੱਕੀ ਕੀਤਾ ਦੋਵੇ ਜਾਣੇ ਆਪਣੀ ਜਾਣ ਬਚਾ ਕੇ ਆਪਣੇ ਘਰ ਭੱਜ ਗਏ | ਉਕਤ ਵਿਅਕਤੀਆਂ ਨੇ ਸਾਡਾ ਕੀਤਾ ਅਤੇ ਉਸ ਦੇ ਪਤੀ ਦੇ ਖੱਬੇ ਅਤੇ ਸੱਜੇ ਗੋਡੇ 'ਤੇ ਦਾਤਰ ਦੇ ਵਾਰ ਕੀਤੇ ਅਤੇ ਘਰ ਭੰਨ ਤੋੜ ਕੀਤੀ ਅਤੇ ਇਕ ਮੋਟਰਸਾਈਕਲ ਅਤੇ 2 ਅਲਮਾਰੀਆ ਭੰਨ ਦਿੱਤੀਆਂ | ਉਸ ਵਲੋਂ ਰੌਲਾ ਪਾਉਣ 'ਤੇ ਉਕਤ ਵਿਅਕਤੀ ਆਪਣੇ-ਆਪਣੇ ਹਥਿਆਰਾਂ ਸਮੇਤ ਮੌਕਾ ਤੋਂ ਦੌੜ ਗਏ | ਜਾਂਚ ਅਧਿਕਾਰੀ ਏ.ਐੱਸ.ਆਈ.ਸਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਜਥੇਦਾਰ ਭਾਟੀਆ ਵਲੋਂ ਲੰਗਰ ਕਮੇਟੀ ਨੂੰ ਬਰਤਨ ਭੇਟ <br/> ਅਗਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ 'ਤੇ 5 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।