28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਵੱਲ ਪ੍ਰੇਰਿਤ ਕਰਨਾ ਚਾਹੀਦਾ-ਡਾ. ਸੁਪਿ੍ਯਾ <br/>

ਅਜੀਤ ਡੈਸਕ 18-10-2025
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਦੀਵਾਲੀ ਮੌਕੇ ਚੱਲਣ ਵਾਲੇ ਪਟਾਕੇ ਕਈ ਪ੍ਰਕਾਰ ਦਾ ਪ੍ਰਦੂਸ਼ਣ ਕਰਦੇ ਹਨ ਜਿਵੇਂ ਕਿ ਆਵਾਜ਼ ਪ੍ਰਦੂਸ਼ਣ, ਹਵਾ ਵਿਚ ਜ਼ਹਿਰੀਲੇ ਧੂੰਏ ਦਾ ਪ੍ਰਦੂਸ਼ਣ, ਜਿਸ ਨਾਲ ਬੱਚਿਆਂ ਵਿਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਇਸ ਤੋਂ ਇਲਾਵਾ ਪਟਾਕਿਆਂ ਵਿਚ ਜ਼ਹਿਰੀਲੇ ਧੂੰਏ ਨਾਲ ਬੱਚਿਆਂ ਵਿਚ ਸਾਹ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ਜਿਵੇਂ ਕਿ ਅਸਥਮਾ ਅਲਰਜਿਕ ਬਰੋਨਕਾਈਟਸ, ਅਲਰਜਿਕ ਰਿਨਾਈਟਸ, ਅਲਰਜਿਕ ਫੈਰਿਨਜਾਈਟਸ ਆਦਿ, ਇਸ ਲਈ ਸਾਨੂੰ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ | ਇਹ ਜਾਣਕਾਰੀ ਬੱਚਿਆਂ ਦੇ ਮਾਹਰ ਡਾਕਟਰ ਸੁਪਿ੍ਯਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜ਼ਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਅੱਖਾਂ ਦੀ ਅਲਰਜੀ ਅਤੇ ਇਨਫੈਕਸ਼ਨ ਹੋਣ ਦਾ ਖ਼ਤਰਾ ਬਣਿਾ ਰਹਿੰਦਾ ਹੈ, ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਤੇਜ਼ ਆਵਾਜ਼ ਨਾਲ ਕੰਨਾਂ ਦਾ ਪਰਦਾ ਫੱਟ ਵੀ ਸਕਦਾ ਹੈ ਅਤੇ ਕੰਨਾਂ ਦੀਆਂ ਨਾੜਾਂ ਦਾ ਬੋਲਾਪਨ ਵੀ ਹੋ ਸਕਦਾ ਹੈ | ਹਰ ਸਾਲ ਪਟਾਕਿਆਂ ਨਾਲ ਅੱਗ ਲੱਗਣ ਕਾਰਨ ਕਈ ਬੱਚਿਆਂ ਦੇ ਹੱਥ ਪੈਰ ਸੜਨ ਦੀ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਇਸ ਲਈ ਬੱਚਿਆਂ ਦੇ ਮਾਤਾ-ਪਿਤਾ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਵੱਲ ਉਤਸ਼ਾਹਿਤ ਕਰਨ ਤਾਂ ਜੋ ਤੇਜ ਪਟਾਕਿਆਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ, ਉਥੇ ਸਾਡਾ ਵਾਤਾਵਰਣ ਵੀ ਸ਼ੁੱਧ ਰਹਿ ਸਕੇ |

ਪਿਛਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਕਰਵਾਈ ਮਾਪੇ-ਅਧਿਆਪਕ ਮਿਲਣੀ <br/> ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਦਾ ਆਈ.ਆਈ.ਟੀ. ਰੋਪੜ ਦਾ ਦੌਰਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।