ਝਬਾਲ, 17 ਅਕਤੂਬਰ (ਸੁਖਦੇਵ ਸਿੰਘ)-ਸੇਵਾ ਦੇ ਪੁੰਜ ਬਾਬਾ ਖੜਕ ਸਿੰਘ ਦੁਆਰਾ ਸਥਾਪਿਤ ਅਤੇ ਬਾਬਾ ਸੰਤੋਖ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੀ ਵਾਲੀਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ ਕਾਲਜ ਵਾਲੀਬਾਲ ਟੂਰਨਾਮੈਂਟ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਸੰਬੰਧੀ ਪਿ੍ੰਸੀਪਲ ਕਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਟੀਮ ਨੇ ਸੁਲਤਾਨਪੁਰ ਲੋਧੀ ਕਾਲਜ ਨੂੰ 3-0 ਅੰਕਾਂ ਨਾਲ ਅਤੇ ਐਸ.ਡੀ. ਕਾਲਜ ਪਠਾਨਕੋਟ ਨੂੰ 3-1 ਅੰਕਾਂ ਨਾਲ ਹਰਾ ਕੇ ਟੂਰਨਾਮੈਂਟ ਦੇ ਲੀਗ ਮੈਚ ਵਿਚੋਂ ਅੰਕਾਂ ਦੇ ਅਧਾਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਟੀਮ ਦੇ ਖਿਡਾਰੀ ਸੈਮਨਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਦੀ ਚੋਣ ਅੰਤਰ-ਯੂਨੀਵਰਸਿਟੀ ਕੈਂਪ ਵਾਸਤੇ ਕੀਤੀ ਗਈ | ਪਿ੍ੰਸੀਪਲ ਡਾ. ਕਰਨਜੀਤ ਸਿੰਘ ਬੇਦੀ ਨੇ ਸਮੁੱਚੀ ਟੀਮ, ਇੰਚਾਰਜ ਪ੍ਰੋਫੈਸਰ ਸੁਰਿੰਦਰ ਸਿੰਘ ਅਤੇ ਪ੍ਰੋਫੈਸਰ ਅੰਮਿ੍ਤਪਾਲ ਸਿੰਘ ਦੀ ਕੀਤੀ ਮਿਹਨਤ ਦੀ ਸ਼ਲਾਘਾ ਕੀਤੀ | ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਜਗੀਰ ਸਿੰਘ ਢੋਟੀਆਂ ਨੇ ਜੇਤੂ ਟੀਮ ਦੇ ਖਿਡਾਰੀਆਂ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਸੁਪਰਡੈਂਟ ਤੇਜਿੰਦਰਜੀਤ ਸਿੰਘ, ਪ੍ਰੋ. ਅਮਰਬੀਰ ਸਿੰਘ, ਪ੍ਰੋ. ਇੰਦਰਜੀਤ ਸਿੰਘ, ਪ੍ਰੋ. ਸੁਖਪਾਲ ਕੌਰ, ਸੁਖਬੀਰ ਸਿੰਘ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਅਕਵਿੰਦਰ ਕੌਰ ਆਦਿ ਹਾਜ਼ਰ ਸਨ |