28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ <br/>

ਅਜੀਤ ਡੈਸਕ 18-10-2025
ਤਰਨ ਤਾਰਨ, 17 ਅਕਤੂਬਰ (ਇਕਬਾਲ ਸਿੰਘ ਸੋਢੀ)-ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਟਰੈਫਿਕ ਪੁਲਿਸ ਤਰਨ ਤਾਰਨ ਦੇ ਸਹਿਯੋਗ ਨਾਲ ਟਰੈਫਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਟਰੈਫਿਕ ਪੁਲਿਸ ਤਰਨ ਤਾਰਨ ਦੇ ਅਧਿਕਾਰੀ ਬਿਕਰਮਜੀਤ ਸਿੰਘ ਪਹੁੰਚੇ | ਕਾਲਜ ਵਾਈਸ ਪਿ੍ੰਸੀਪਲ ਡਾ. ਗੁਰਿੰਦਰਜੀਤ ਕੌਰ ਅਤੇ ਸਟਾਫ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਬਿਕਰਮਜੀਤ ਸਿੰਘ ਸਹਾਇਕ ਸਬ ਇੰਸਪੈਕਟਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਟਰੈਫਿਕ ਨਿਯਮਾਂ ਬਾਰੇ ਦੱਸਿਆ | ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਗੁਰਿੰਦਰਜੀਤ ਕੌਰ ਨੇ ਟਰੈਫਿਕ ਪੁਲਿਸ ਤਰਨ ਤਾਰਨ ਦੇ ਅਧਿਕਾਰੀਆ ਦਾ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ | ਸਟੇਜ ਸੰਚਾਲਨ ਸਹਾਇਕ ਪ੍ਰੋ. ਕਰਨਜੀਤ ਕੌਰ ਵਲੋਂ ਕੀਤਾ ਗਿਆ | ਕਾਲਜ ਦੇ ਕੰਪਿਊਟਰ ਵਿਭਾਗ ਦੇ ਪ੍ਰੋ. ਜਸਜੀਤ ਸਿੰਘ ਨੇ ਕਿਹਾ ਕਿ ਵਧੇਰੇ ਹਾਦਸੇ ਸਪੀਡ ਅਤੇ ਓਵਰਟੇਕਿੰਗ ਕਰਕੇ ਹੋ ਰਹੇ ਹਨ | ਕਾਲਜ ਵਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਨੂੰ ਪ੍ਰੇਰਿਤ ਕਰਨ ਹਿੱਤ ਇਕ ਡਾਕੂਮੈਂਟਰੀ ਵੀ ਦਿਖਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ਪੋਸਟਰ ਪ੍ਰਤੀਯੋਗਤਾ ਵੀ ਕਰਵਾਈ ਗਈ | ਇਸ ਮੌਕੇ ਕਾਲਜ ਦੇ ਪ੍ਰੋ.ਸ਼ੁੁਭਾਸ਼ ਮੈਣੀ, ਪ੍ਰੋ. ਪ੍ਰਭਜੋਤ ਕੌਰ, ਪ੍ਰੋ.ਸੰਗੀਤਾ ਅਗਨੀਹੋਤਰੀ, ਪ੍ਰੋ. ਸੁਰਿੰਦਰ ਕੌਰ, ਪ੍ਰੋ. ਰਣਦੀਪ ਕੌਰ, ਪ੍ਰੋ.ਅਰਸ਼ਦੀਪ ਕੌਰ ਗਿੱਲ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਅਜੂਨੀ ਅਤੇ ਹੋਰ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਦਾ ਇੰਟਰ ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ... ਅਗਲੀ ਖ਼ਬਰ ਬਾਬਾ ਬੁੱਢਾ ਕਾਲਜ ਦੀ ਵਾਲੀਬਾਲ ਟੀਮ ਨੇ ਯੂਨੀਵਰਸਿਟੀ ਅੰਤਰ ਕਾਲਜ ਵਿਚ ਤੀਜਾ ਸਥਾਨ ਹਾਸਲ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।