28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਦਾ ਇੰਟਰ ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 18-10-2025
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੀ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਝਬਾਲ ਵਿਖੇ ਕਰਵਾਏ ਗਏ ਇੰਟਰ ਸਕੂਲ ਮੁਕਾਬਲਿਆਂ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵੱਖ-ਵੱਖ ਮੁਕਾਬਲਿਆਂ ਵਿਚ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਸਲਾਦ ਮੇਕਿੰਗ ਵਿਚ ਦਲਜੀਤ ਕੌਰ ਅਤੇ ਅਮਰੀਨ ਕੌਰ ਨੇ ਦੂਜਾ ਸਥਾਨ, ਕਵਿਤਾ ਉਚਾਰਣ ਮੁਕਾਬਲੇ ਵਿੱਚ ਖੁਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਅਤੇ ਫੈਂਸੀ ਡਰੈੱਸ ਮੁਕਾਬਲੇ ਵਿਚ ਕੋਮਲ ਸ਼ਰਮਾ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਦੇ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਹਰਜੀਤ ਸਿੰਘ, ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਸਰਦਾਰ ਗੁਰਿੰਦਰ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਨਵਜੋਤ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਰਣਦੀਪ ਸਿੰਘ ਨੇ ਆਪਣੀ ਖੁਸ਼ੀ ਪ੍ਰਗਟ ਕਰਦੇ ਹੋਏ ਸਾਰੇ ਵਿਜੇਤਾ ਵਿਦਿਆਰਥੀਆਂ ਅਤੇ ਉਨ੍ਹਾਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਅਤੇ ਰਹਿਨੁਮਾਈ ਦੀ ਵੀ ਸਰਾਹਨਾ ਕੀਤੀ | ਪਿ੍ੰਸੀਪਲ ਸਤਵੰਤ ਸਿੰਘ ਬੈਂਸ ਨੇ ਕਿਹਾ ਕਿ ਇਹ ਉਪਲਬਧੀਆਂ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੀ ਨਿਸ਼ਠਾ ਦਾ ਨਤੀਜਾ ਹਨ | ਸਾਨੂੰ ਆਪਣੇ ਵਿਦਿਆਰਥੀਆਂ 'ਤੇ ਮਾਣ ਹੈ |

ਪਿਛਲੀ ਖ਼ਬਰ ਅਲਪਾਈਨ ਸਕੂਲ ਵਿਚ ਮਨਾਇਆ ਦੀਵਾਲੀ ਦਾ ਤਿਉਹਾਰ <br/> ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।