28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਅਲਪਾਈਨ ਸਕੂਲ ਵਿਚ ਮਨਾਇਆ ਦੀਵਾਲੀ ਦਾ ਤਿਉਹਾਰ <br/>

ਅਜੀਤ ਡੈਸਕ 18-10-2025
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਦੀ ਅਲਪਾਈਨ ਸਕੂਲ ਵਿਚ ਦੀਵਾਲੀ ਦਾ ਤਿਓਹਾਰ ਮਨਾਇਆ ਗਿਆ | ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ 'ਸੇਫ ਦੀਵਾਲੀ', 'ਗਰੀਨ ਦੀਵਾਲੀ' 'ਤੇ ਛੋਟਾ ਜਿਹਾ ਨੁੱਕੜ ਨਾਟਕ ਪੇਸ਼ ਕੀਤਾ | ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੰਡੋਰੀ ਗੋਲਾ ਦੇ ਗੁਰਦੁਆਰਾ ਸਾਹਿਬ ਵਿਚ ਲੋਕਾਂ ਸਾਹਮਣੇ ਇਹ ਨਾਟਕ ਪੇਸ਼ ਕੀਤਾ ਤੇ ਲੋਕਾਂ ਨੂੰ ਜਾਗਰੂਕ ਕੀਤਾ ਕਿ ਸਾਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ | ਦੇਊ ਤੇ ਬਾਠ ਪਿੰਡ ਵਿਚ ਅਲਪਾਈਨ ਸਕੂਲ ਦੇ ਬੱਚਿਆਂ ਵਲੋਂ ਗਰੀਨ ਦੀਵਾਲੀ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ | ਬੱਚਿਆਂ ਨੇ ਸਹੁੰ ਖਾਧੀ ਕਿ ਉਹ ਆਪਣੇ ਪਰਿਵਾਰ ਨਾਲ ਗਰੀਨ ਦੀਵਾਲੀ ਮਨਾਉਣਗੇ ਤੇ ਆਪਣੇ ਸਾਰੇ ਰਿਸ਼ਤੇਦਾਰਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਨਗੇ |

ਪਿਛਲੀ ਖ਼ਬਰ 1 ਕਿਲੋ 22 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਗਿ੍ਫ਼ਤਾਰ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਦਾ ਇੰਟਰ ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।