28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

1 ਕਿਲੋ 22 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਗਿ੍ਫ਼ਤਾਰ

ਅਜੀਤ ਡੈਸਕ 18-10-2025
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਪਤੀ-ਪਤਨੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 1 ਕਿਲੋ 11 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਬਰਾਮਦ ਹੈਰੋਇਨ ਦੀ ਅੰਤਰ ਰਾਸ਼ਟਰੀ ਕੀਮਤ ਲਗਪਗ 5 ਕਰੋੜ ਤੋਂ ਉਪਰ ਦੱਸੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ.ਸਟਾਫ਼ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਮੇਨ ਹਾਈਵੇ ਟੀ-ਪੁਆਇੰਟ ਮੋੜ ਚੰਬਲ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਹ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੁਰਦੇਵ ਸਿੰਘ ਪੁੱਤਰ ਜੋਗਿੰਦਰ ਸਿੰਘ, ਮਨਪ੍ਰੀਤ ਕੌਰ ਪਤਨੀ ਗੁਰਦੇਵ ਸਿੰਘ ਵਾਸੀਆਨ ਫੈਲੋਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਗੁਰਦੇਵ ਸਿੰਘ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ | ਇਹ ਦੋਵੇਂ ਪਤੀ-ਪਤਨੀ ਆਪਣੇ ਮੋਟਰਸਾਈਕਲ ਸਪਲੈਂਡਰ ਨੰਬਰ ਪੀ.ਬੀ. 46 ਏ.ਏ. 5887 'ਤੇ ਸਵਾਰ ਹੋ ਕੇ ਪਿੰਡ ਫੈਲੋਕੇ ਤੋਂ ਪਿੰਡਾਂ ਰਾਹੀਂ ਸ਼ੇਰੋਂ, ਚੰਹਲ ਆਦਿ ਨੂੰ ਆਪਣੇ ਪਛਾਣ ਵਾਲਿਆਂ ਨੂੰ ਵੱਡੀ ਮਾਤਰਾ ਵਿਚ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਹੇ ਹਨ, ਜੇਕਰ ਹੁਣੇ ਹੀ ਕਿਸੇ ਨੂੰ ਢੁੱਕਵੀਂ ਜਗ੍ਹਾ 'ਤੇ ਨਾਕਾਬੰਦੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ ਤਾਂ ਉਨ੍ਹਾਂ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਮੋਟਰਸਾਈਕਲ ਸਮੇਤ ਉਕਤ ਦੋਵਾਂ ਪਤੀ-ਪਤਨੀ ਨੂੰ ਗਿ੍ਫ਼ਤਾਰ ਕਰ ਲਿਆ, ਜਿਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਪਾਸੋਂ 1 ਕਿਲੋ 22 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਪਤੀ-ਪਤਨੀ ਖ਼ਿਲਾਫ਼ ਥਾਣਾ ਸਰਹਾਲੀ ਵਿਖੇ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੁਲਿਸ ਰਿਮਾਂਡ ਲਈ ਪੇਸ਼ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਅਲਪਾਈਨ ਸਕੂਲ ਵਿਚ ਮਨਾਇਆ ਦੀਵਾਲੀ ਦਾ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।