28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 18-10-2025
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਮਨਿਹਾਲਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਨੇ ਇਕ ਬਿਨਾਂ ਨੰਬਰ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਲਵਪ੍ਰੀਤ ਸਿੰਘ ਪੁਤੱਰ ਲਖਬੀਰ ਸਿੰਘ ਵਾਸੀ ਮਰਗਿੰਦਪੁਰਾ ਨੂੰ ਕਾਬੂ ਕਰਕੇ ਜਦੋਂ ਉਸ ਪਾਸੋਂ ਕਾਗਜ ਪੱਤਰ ਪੁੱਛੇ ਗਏ ਤਾਂ ਉਹ ਕੋਈ ਸਬੂਤ ਪੇਸ਼ ਨਹੀਂ ਕਰ ਸਕਿਆ ਅਤੇ ਮੋਟਰਸਾਈਕਲ ਚੋਰੀ ਦਾ ਨਿਕਲਿਆ | ਉਨ੍ਹਾਂ ਦੱਸਿਆ ਕਿ ਉਕਤ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਰੋਡ ਸ਼ੋਅ ਮੌਕੇ ਅਧਿਆਪਕਾਂ ਅਤੇ ਕਿਸਾਨਾਂ ਨਾਲ ਪੁਲਿਸ ਵਲੋਂ ਕੀਤਾ ਦੁਰਵਿਵਹਾਰ ਮੰਦਭਾਗਾ-ਪਿੰ੍ਰਸੀਪਲ ਸੁ... ਅਗਲੀ ਖ਼ਬਰ 1 ਕਿਲੋ 22 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।