28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ <br/>

ਅਜੀਤ ਡੈਸਕ 18-10-2025
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਉਪ ਚੋਣ ਲਈ ਭਾਰਤੀ ਜਨਤਾ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਚੋਣ ਅਧਿਕਾਰੀ ਗੁਰਮੀਤ ਸਿੰਘ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ | ਇਸ ਮੌਕੇ ਉਨ੍ਹਾਂ ਨਾਲ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਵਿਧਾਇਕ ਨਰਿੰਦਰ ਰੈਣਾ, ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ, ਐੱਸ.ਆਰ. ਲੱਧੜ, ਦਿਆਲ ਸਿੰਘ ਸੋਢੀ, ਰਾਕੇਸ਼ ਰਾਠੌਰ, ਫਤਹਿਜੰਗ ਸਿੰਘ ਬਾਜਵਾ, ਮਨਜੀਤ ਸਿੰਘ ਮੰਨਾ, ਰਵੀਕਰਨ ਸਿੰਘ ਕਾਹਲੋਂ, ਸਹਿ-ਇੰਚਾਰਜ ਨਰੇਸ਼ ਸ਼ਰਮਾ, ਗੁਰਪ੍ਰਤਾਪ ਸਿੰਘ ਟਿੱਕਾ, ਹਰਵਿੰਦਰ ਸਿੰਘ ਸੰਧੂ ਸਮੇਤ ਸਮੁੱਚੀ ਲੀਡਰਸ਼ਿਪ ਪਹੁੰਚੀ | ਇਸ ਮੌਕੇ ਗੱਲਬਾਤ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਲੋਕ ਹਿੱਤ ਮਖੌਟਾ ਉਤਰ ਗਿਆ ਹੈ | ਲੋਕ 'ਆਪ' ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਚੰਗੀ ਤਰ੍ਹਾਂ ਜਾਣ ਚੁੱਕੇ ਹਨ | ਕੇਂਦਰ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਲਈ ਬਹੁਤ ਸਾਰੀਆਂ ਕੇਂਦਰੀ ਸਕੀਮਾਂ ਦਿੱਤੀਆਂ ਗਈਆਂ ਪਰ ਸੂਬਾ ਸਰਕਾਰ ਦੀ ਨਾਲਾਇਕੀ ਕਾਰਨ ਲੋਕ ਉਹ ਸਹੂਲਤਾਂ ਤੋਂ ਵਾਂਝੇ ਹੋ ਗਏ | ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਆਏ ਹੜ੍ਹਾਂ ਲਈ ਸੂਬਾ ਸਰਕਾਰ ਜਿੰਮੇਵਾਰ ਹੈ | ਕੇਂਦਰ ਸਰਕਾਰ ਵਲੋਂ ਹੜ੍ਹ ਪੀੜਤਾਂ ਲਈ ਜੋ ਸਹਾਇਤਾ ਭੇਜੀ ਜਾ ਰਹੀ ਹੈ, ਉਹ ਕਿਸਾਨਾਂ ਨੂੰ ਸਿੱਧੇ ਰੂਪ ਵਿਚ ਮਿਲੇਗੀ, ਜਦਕਿ 1600 ਕਰੋੜ ਦੇ ਕਰੀਬ ਹੜ੍ਹਾਂ ਸੰਬੰਧੀ ਰਾਸ਼ੀ ਪੰਜਾਬ ਸਰਕਾਰ ਕੋਲ ਜਮ੍ਹਾਂ ਪਈ ਹੈ, ਜਿਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਰੀ ਸਥਿਤੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਿ੍ਸ਼ਟਾਚਾਰ, ਨਸ਼ਾਖੋਰੀ, ਗੈਂਗਸਟਰਵਾਦ, ਲੁੱਟਾਂ ਖੋਹਾਂ, ਕਤਲੋਗਾਰਦ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ | ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ | ਵੱਡੇ ਅਫ਼ਸਰ ਸਰਕਾਰ ਦੀ ਮਿਲੀ ਭੁਗਤ ਨਾਲ ਭਿ੍ਸ਼ਟਾਚਾਰ ਵਿਚ ਲੱਗੇ ਹੋਏ ਹਨ | ਦੂਜੇ ਪਾਸੇ, ਕਾਂਗਰਸ ਦਾ ਆਪਣਾ ਕੋਈ ਵਜੂਦ ਨਹੀਂ ਰਿਹਾ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਮੁੱਦਾ ਹੈ | ਪੂਰੇ ਦੇਸ਼ ਦੇ ਸੂਬੇ ਕਾਂਗਰਸ ਪਾਰਟੀ ਨੂੰ ਨਕਾਰ ਰਹੇ ਹਨ ਅਤੇ ਇਸ ਚੋਣ ਵਿਚ ਵੀ ਕਾਂਗਰਸ ਪਾਰਟੀ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜੋ ਪੰਜਾਬ ਦੇ ਲੋਕਾਂ ਦੀਆਂ ਹੱਕੀ ਮੰਗਾਂ ਅਤੇ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਕਰ ਸਕਦੀ ਹੈ | ਇਸ ਲਈ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇ |

ਪਿਛਲੀ ਖ਼ਬਰ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ <br/> ਅਗਲੀ ਖ਼ਬਰ ਮੁੱਖ ਮੰਤਰੀ ਦੇ ਰੋਡ ਸ਼ੋਅ ਮੌਕੇ ਅਧਿਆਪਕਾਂ ਅਤੇ ਕਿਸਾਨਾਂ ਨਾਲ ਪੁਲਿਸ ਵਲੋਂ ਕੀਤਾ ਦੁਰਵਿਵਹਾਰ ਮੰਦਭਾਗਾ-ਪਿੰ੍ਰਸੀਪਲ ਸੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।