28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਰੋਲਾ ਗੱਡੀ ਸਵਾਰ 5 ਨੌਜਵਾਨ ਪਿਸਟਲ ਅਤੇ ਕਾਰਤੂਸ ਸਮੇਤ ਗਿ੍੍ਰਫ਼ਤਾਰ <br/>

ਅਜੀਤ ਡੈਸਕ 18-10-2025
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਸੂਚਨਾ ਦੇ ਅਧਾਰ 'ਤੇ ਕੀਤੀ ਨਾਕਾਬੰਦੀ ਦੌਰਾਨ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਿਲ 5 ਨੌਜਵਾਨ ਜੋ ਕਿ ਕਰੋਲਾ ਗੱਡੀ ਉਪਰ ਸਵਾਰ ਹੋ ਕੇ ਆ ਰਹੇ ਸਨ, ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਕਾਬੂ ਕੀਤੇ ਨੌਜਵਾਨਾਂ ਪਾਸੋਂ ਇਕ ਪਿਸਟਲ ਅਤੇ 3 ਕਾਰਤੂਸ ਬਰਾਮਦ ਹੋਏ ਹਨ | ਐੱਸ.ਐ ਸ.ਪੀ.ਰਵਜੋਤ ਗਰੇਵਾਲ ਨੇ ਦੱਸਿਆ ਕਿ ਥਾਣਾ ਸਿਟੀ ਦੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੂੰ ਸੂਚਨਾ ਮਿਲੀ ਕਿ ਯਾਦਵਿੰਦਰ ਸਿੰਘ ਉਰਫ ਅਕਾਸ਼ ਪੁੱਤਰ ਬਲਵਿੰਦਰ ਸਿੰਘ ਗਲੀ ਬਾਜੀਗਰ ਵਾਲੀ ਮੁਹੱਲਾ ਨਾਨਕਸਰ ਤਰਨ ਤਾਰਨ ਹਾਲ ਵਾਸੀ ਨਿਊ ਦੀਪ ਐਵੀਨਿਊ ਤਰਨ ਤਾਰਨ, ਗੁਰਕੀਰਤ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਨੰਗੇ ਪੈਰਾਂ ਵਾਲਾ ਚੌਂਕ ਤਰਨ ਤਾਰਨ, ਜਸਨਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਜੌੜਾ, ਗੁਰਵਿੰਦਰ ਸਿੰਘ ਪੁੱਤਰ ਗੁਰਦਰਸ਼ਨ ਸਿੰਘ ਵਾਸੀ ਐਵੀਨਿਊ ਗਲੀ ਨੰਬਰ 2 ਤਰਨ ਤਾਰਨ, ਜਗਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਠੱਠੀ ਖਾਰਾ ਸਰਹੱਦ ਪਾਰ ਤੋਂ ਪਿਸਟਲ ਮੰਗਵਾ ਕੇ ਅੱਗੇ ਵੇਚਦੇ ਹਨ, ਜੋ ਅੱਜ ਵੀ ਉਕਤ ਨੌਜਵਾਨ ਆਪਣੀ ਗੱਡੀ ਕਰੋਲੋ ਨੰਬਰ ਪੀ.ਬੀ. 10 ਈ.ਐੱਕਸ 0622 'ਤੇ ਸਵਾਰ ਹੋ ਕੇ ਆ ਰਹੇ ਹਨ, ਜੇਕਰ ਪੁਲ ਡਰੇਨ ਜਮਸਤਪੁਰ ਰੋਡ ਤਰਨ ਤਾਰਨ ਵਿਖੇ ਨਾਕਾਬੰਦੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ ਤਾਂ ਉਨ੍ਹਾਂ ਤੁਰੰਤ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਉਕਤ ਗੱਡੀ ਵਿਚ ਸਵਾਰ ਹੋ ਕੇ ਆ ਰਹੇ ਉਕਤ 5 ਨੌਜਵਾਨਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਪਾਸੋਂ ਇਕ ਪਿਸਟਲ, 3 ਕਾਰਤੂਸ ਬਰਾਮਦ ਹੋਏ ਹਨ | ਐੱਸ.ਐੱਸ.ਪੀ. ਰਵਜੋਤ ਗਰੇਵਾਲ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨਾਂ ਖ਼ਿਲਾਫ਼ ਅਸਲਾ ਐਕਟ ਅਤੇ ਹੋਰ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ, ਤਾਂ ਜੋ ਅਗਲੀ ਪੁੱਛਗਿੱਛ ਕੀਤੀ ਜਾ ਸਕੇ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਲੋਂ ਜਗਦੀਸ਼ ਸਿੰਘ ਸਾਬੀ ਨਵੇਂ ਨਾਗ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਬਲਾਕ ਕੋਆਰਡੀਨੇਟਰ ਲਾਇਆ... ਅਗਲੀ ਖ਼ਬਰ ਤਰਨ ਤਾਰਨ ਉਪ ਚੋਣ ਲਈ ਅੱਜ ਚਾਰ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।