27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਭਾਈ ਮਨਦੀਪ ਸਿੰਘ ਅੱਜ ਕਰਵਾਉਣਗੇ ਨਾਮਜ਼ਦਗੀ ਪੱਤਰ ਦਾਖ਼ਲ <br/>

ਅਜੀਤ ਡੈਸਕ 18-10-2025
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਪੰਥਕ ਧਿਰਾਂ ਤੇ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਭਾਈ ਮਨਦੀਪ ਸਿੰਘ ਭਰਾਤਾ ਭਾਈ ਸੰਦੀਪ ਸਿੰਘ ਸੰਨੀ ਵਲੋਂ ਅੱਜ 18 ਅਕਤੂਬਰ ਨੂੰ ਆਪਣੇ ਨਾਮਜ਼ਦਗੀ ਦਾਖ਼ਲ ਕਰਵਾਏ ਜਾਣਗੇ | ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਦੱਸਿਆ ਕਿ ਭਾਈ ਮਨਦੀਪ ਸਿੰਘ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਤੋਂ ਪਹਿਲਾਂ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਕ ਵੱਡੇ ਕਾਫ਼ਲੇ ਰੂਪ ਵਿਚ ਤਰਨ ਤਾਰਨ ਐੱਸ.ਡੀ.ਐੱਮ. ਦਫਤਰ ਤੱਕ 18 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਮਾਰਚ ਦੇ ਰੂਪ ਵਿਚ ਪਹੁੰਚਿਆ ਜਾਵੇਗਾ | ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਸ ਸਮਾਗਮ ਵਿਚ ਪਹੁੰਚਿਆ ਜਾਵੇ |

ਪਿਛਲੀ ਖ਼ਬਰ ਡੀ.ਐੱਸ.ਟੀ/ਸੀ.ਟੀ.ਐੱਸ. ਕੰਟੈਰਕਟ ਇੰਸਟਰਕਟਰ ਯੂਨੀਅਨ ਪੰਜਾਬ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਦਾ ਐਲਾਨ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।