27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਮਾਝਾ ਕਾਲਜ 'ਚ ਬੰਦੀ ਛੋੜ ਦਿਵਸ ਤੇ ਗਰੀਨ ਦੀਵਾਲੀ ਮਨਾਈ <br/>

ਅਜੀਤ ਡੈਸਕ 18-10-2025
ਤਰਨ ਤਾਰਨ, 17 ਅਕਤੂਬਰ (ਹਰਿੰਦਰ ਸਿੰਘ)- ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਵਿਦਿਆਰਥਣਾਂ ਤੇ ਅਧਿਆਪਕਾਂ ਵਲੋਂ ਰਲਗੱਡ ਰੂਪ 'ਚ ਗਰੀਨ ਦੀਵਾਲੀ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਿਚਕਾਰ ਮੁਕਾਬਲੇ ਕਰਵਾਏ ਗਏ | ਬੰਦੀ ਛੋੜ ਦਿਵਸ ਨੂੰ ਸਮਰਪਿਤ ਦੀਵਾ ਮੇਕਿਗ ਮੁਕਾਬਲਾ ਕਰਵਾਇਆ ਗਿਆ | ਵਿਦਿਆਰਥੀਆਂ ਵਿਚਲੀ ਸਿਰਜਨਾਤਮਕ ਕਲਾ ਨੂੰ ਉਘਾੜਨ ਲਈ ਰੰਗੋਲੀ, ਪੋਸਟਰ ਮੇਕਿੰਗ ਤੇ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ | ਕਾਲਜ 'ਚ ਚੱਲ ਰਹੇ ਈਕੋ ਕਲੱਬ ਵਲੋਂ ਵਾਤਾਵਰਨ ਦੀ ਸਾਂਭ ਸੰਭਾਲ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਗਈਆਂ | ਵੇਸਟ ਮਟੀਰੀਅਲ ਦੀ ਪੁਨਰ ਵਰਤੋਂ ਕਰਨ ਦੇ ਨਵੀਨ ਤਰੀਕੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਗਏ | ਈਕੋ ਕਲੱਬ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਇਸ ਮੌਕੇ ਕਾਲਜ 'ਚ ਚੱਲ ਰਹੇ ਰੈੱਡ ਰਿਬਨ ਕਲੱਬ ਵਲੋਂ ਇਨਾਮ ਵੰਡ ਸਮਾਰੋਹ 'ਚ ਸਾਂਝੇਦਾਰੀ ਨਿਭਾਈ ਗਈ | ਕਾਲਜ ਪਿ੍ੰਸੀਪਲ ਪ੍ਰੋ. ਹਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਦੇ ਪਿ੍ੰਸੀਪਲ 'ਸਿੱਖਿਆ ਪਦਮ ਐਵਾਰਡ' ਨਾਲ ਸਨਮਾਨਿਤ <br/> ਅਗਲੀ ਖ਼ਬਰ ਡੀ.ਐੱਸ.ਟੀ/ਸੀ.ਟੀ.ਐੱਸ. ਕੰਟੈਰਕਟ ਇੰਸਟਰਕਟਰ ਯੂਨੀਅਨ ਪੰਜਾਬ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।