27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਰੋਸ ਰੈਲੀ

ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਰੋਸ ਰੈਲੀ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਕਾਰਕੁੰਨ | ਤਸਵੀਰ : ਨਿਰਮਲ ਸਟੂਡੀਓ <br/> 18-10-2025
ਅੰਮਿ੍ਤਸਰ, 17 ਅਕਤੂਬਰ (ਵਰਪਾਲ)-ਜੁਆਇੰਟ ਫੋਰਮ, ਏਕਤਾ ਮੰਚ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼ ਦੇ ਸੱਦੇ 'ਤੇ ਅੱਜ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦੇ ਜਾਇਦਾਦਾਂ ਵੇਚਣ ਅਤੇ ਮੁਲਾਜ਼ਮ ਵਿਰੋਧੀ ਫ਼ੈਸਲੇ ਵਿਰੁੱਧ ਸਬ ਅਰਬਨ ਸਰਕਲ ਅੰਮਿ੍ਤਸਰ ਵਿਖੇ ਰਾਜਪਾਲ ਸਿੰਘ ਪ੍ਰਧਾਨ ਬਾਰਡਰ ਜ਼ੋਨ ਅੰਮਿ੍ਤਸਰ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ | ਇਸ ਮੌਕੇ ਕਵਲਜੀਤ ਸਿੰਘ ਬੱਲ ਸਕੱਤਰ ਬਾਰਡਰ ਜ਼ੋਨ ਅਮਿ੍ਤਸਰ ਨੇ ਸਰਕਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਵਲੋਂ ਮਹਿਕਮੇਂ ਦੀਆਂ ਜਾਇਦਾਦਾਂ ਵੇਚਣ ਦੀ ਕਾਰਵਾਈ ਨੂੰ ਰੋਕਿਆ ਨਾ ਗਿਆ ਤਾਂ ਜਥੇਬੰਦੀ ਸੰਘਰਸ਼ ਦੇ ਰਾਹ 'ਤੇ ਚੱਲਣ ਲਈ ਮਜਬੂਰ ਹੋਵੇਗੀ | ਇਸ ਮੌਕੇ ਨਰਿੰਦਰ ਕੁਮਾਰ ਕੈਸ਼ੀਅਰ ਬਾਰਡਰ ਜ਼ੋਨ ਅੰਮਿ੍ਤਸਰ, ਪ੍ਰਧਾਨ ਰਵਿੰਦਰ ਕੁਮਾਰ ਸਲਵਾਨ ਸਕੱਤਰ ਰਜਿੰਦਰ ਪਾਲ ਸਿੰਘ, ਕੁਲਜੀਤ ਸਿੰਘ, ਨਿਸ਼ਾਨ ਸਿੰਘ, ਪਵਨ ਕੁਮਾਰ, ਮਨਪ੍ਰੀਤ ਸਿੰਘ, ਦੀਪਕ ਕੁਮਾਰ, ਜਗਮੀਤ ਸਿੰਘ, ਬਲਕਾਰ ਸਿੰਘ ਅਤੇ ਹੋਰ ਸਾਥੀ ਹਾਜ਼ਰ ਸਨ |
ਪਿਛਲੀ ਖ਼ਬਰ ਦੀਵਾਲੀ ਲਈ ਪਟਾਕਿਆਂ ਦੀ ਖ਼ਰੀਦਦਾਰੀ ਸ਼ੁਰੂ ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਲਗਾਈ ਦੀਵਾਲੀ ਪ੍ਰਦਰਸ਼ਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।