14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ 11 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 20-10-2025
ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ 11 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਰਵਜੋਤ ਗਰੇਵਾਲ ਨੇ ਦੱਸਿਆ ਕਿ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਛੱਡੇ ਗਏ ਸੈਟੇਲਾਈਟ ਰਾਹੀਂ ਲੋਕੇਸ਼ ਦੇ ਅਧਾਰ 'ਤੇ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐਸ.ਆਈ. ਰਾਜਪਾਲ ਸਿੰਘ ਨੇ ਪਿੰਡ ਗੰਡੀਵਿੰਡ ਵਿਖੇ ਇਕ ਖ਼ੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਏ.ਐਸ.ਆਈ. ਨਰਿੰਦਰ ਸਿੰਘ ਨੇ ਪਿੰਡ ਰੱਖ ਸਰਾਏ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐ?ਸ.ਆਈ. ਤਸਵੀਰ ਸਿੰਘ ਨੇ ਪਿੰਡ ਝਬਾਲ ਵਿਖੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਹੀ ਕ੍ਰਮਵਾਰ ਏ.ਐਸ.ਆਈ. ਸੁਖਵਿੰਦਰ ਸਿੰਘ ਵਲੋਂ ਪਿੰਡ ਝਬਾਲ ਦੇ ਇਕ ਅਣਪਛਾਤੇ ਵਿਅਕਤੀ, ਏ.ਐਸ.ਆਈ. ਸਵਿੰਦਰ ਸਿੰਘ ਵਲੋਂ ਪਿੰਡ ਮੰਨਣ ਦੇ ਇਕ ਅਣਪਛਾਤੇ ਵਿਅਕਤੀ, ਏ.ਐਸ.ਆਈ. ਬਾਜ ਸਿੰਘ ਵਲੋਂ ਪਿੰਡ ਮੰਨਣ ਵਿਖੇ ਇਕ ਅਣਪਛਾਤੇ ਵਿਅਕਤੀ, ਏ.ਐਸ.ਆਈ. ਦਿਲਬਾਗ ਸਿੰਘ ਵਲੋਂ ਪਿੰਡ ਪੱਧਰ ਵਿਖੇ ਇਕ ਅਣਪਛਾਤੇ ਵਿਅਕਤੀ, ਏ.ਐਸ.ਆਈ. ਕੁਲਦੀਪ ਸਿੰਘ ਵਲੋਂ ਪਿੰਡ ਪੱਧਰੀ ਵਿਖੇ ਇਕ ਅਣਪਛਾਤੇ ਵਿਅਕਤੀ ਅਤੇ ਏ.ਐਸ.ਆਈ. ਦਿਲਬਾਗ ਸਿੰਘ ਵਲੋਂ ਪਿੰਡ ਪੰਜਵੜ੍ਹ ਵਿਖੇ ਇਕ ਅਣਪਛਾਤੇ ਵਿਰੁੱਧ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨਤਾਰਨ ਦੇ ਏ.ਐਸ.ਆਈ. ਹੀਰਾ ਸਿੰਘ ਨੇ ਪਿੰਡ ਗਿੱਲ ਵੜੈਚ ਦੇ ਇਕ ਅਣਪਛਾਤੇ ਵਿਅਕਤੀ ਅਤੇ ਏ.ਐਸ.ਆਈ. ਗੁਰਸੇਵਕ ਸਿੰਘ ਵਲੋਂ ਪਿੰਡ ਜੀਓਬਾਲਾ ਵਿਖੇ ਇਕ ਅਣਪਛਾਤੇ ਵਿਰੁੱਧ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਵਿਰੁੱਧ ਮਾਮਲੇ ਦਰਜ ਕੀਤੇ ਹਨ | ਐਸ.ਐਸ.ਪੀ. ਗਰੇਵਾਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈਆਂ ਇਸੇ ਤਰ੍ਹਾਂ ਜਾਰੀ ਰਹਿਣਗੀਆਂ |
ਪਿਛਲੀ ਖ਼ਬਰ ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ ਚਾਰ ਵਿਅਕਤੀਆਂ ਸਮੇਤ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਖਾਰਾ ਵਿਖੇ ਕਾਂਗਰਸੀ ਉਮੀਦਵਾਰ ਕਰਨ ਬੁਰਜ ਦੇ ਹੱਕ ਵਿਚ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।