14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਵਿਆਹੁਤਾ ਘਰ ਵਿਚੋਂ ਸੋਨਾ ਅਤੇ ਨਕਦੀ ਲੈ ਕੇ ਹੋਈ ਫ਼ਰਾਰ

ਅਜੀਤ ਡੈਸਕ 20-10-2025
ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)-ਪਿੰਡ ਦੂਹਲਾ ਕੋਹਨਾ ਦੀ ਰਹਿਣ ਵਾਲੀ ਇਕ ਵਿਆਹੁਤਾ ਘਰ ਵਿਚੋਂ ਸੋਨਾ ਅਤੇ ਨਗਦੀ ਲੈ ਕੇ ਫਰਾਰ ਹੋ ਗਈ | ਇਸ ਸੰਬੰਧ ਵਿਚ ਏ.ਐਸ.ਆਈ. ਕੰਵਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਵਿਆਹੁਤਾ ਦੇ ਸਹੁਰੇ ਸੁਖਬੀਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਦੂਹਲ ਕੋਹਨਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੇਰੇ ਦੋ ਲੜਕੇ ਹਨ, ਜਿੰਨਾਂ ਵਿਚੋਂ ਉਸ ਦੇ ਲੜਕੇ ਮਨਪ੍ਰੀਤ ਸਿੰਘ ਦੀ ਪਤਨੀ ਬਲਜੀਤ ਕੌਰ ਪੁੱਤਰੀ ਅਜੀਤ ਸਿੰਘ ਵਾਸੀ ਤਲਵੰਡੀ ਸੋਭਾ ਸਿੰਘ ਦੇ ਸਾਡੇ ਹੀ ਪਿੰਡ ਦੇ ਜਸਕਰਨ ਸਿੰਘ ਪੁੱਤਰ ਦਵਿੰਦਰ ਸਿੰਘ ਨਾਲ ਨਾਜਾਇਜ਼ ਸੰਬੰਧ ਹੋਣ ਕਾਰਨ ਜਸਕਰਨ ਸਿੰਘ ਤੇ ਉਸ ਦੀ ਮਾਤਾ ਗੁਰਮੀਤ ਕੌਰ ਪਤਨੀ ਦਵਿੰਦਰ ਸਿੰਘ ਵਾਸੀ ਪਿੰਡ ਦੂਹਲ ਕੋਹਨਾ ਦੇ ਕਹਿਣ 'ਤੇ ਮੇਰੀ ਨੂੰ ਹ ਬਲਜੀਤ ਕੌਰ ਮਿਤੀ 17-18 ਸਤੰਬਰ ਦੀ ਦਰਮਿਆਨੀ ਰਾਤ ਵਕਤ ਕਰੀਬ 2-3 ਵਜੇ ਦਾ ਹੋਵੇਗਾ ਕਿ ਸਾਡੇ ਘਰੋਂ 4 ਤੋਲੇ ਸੋਨੇ ਦੇ ਗਹਿਣੇ ਅਤੇ 50,000 ਰੁਪਏ ਨਗਦੀ ਲੈ ਕੇ ਚਲੇ ਗਈ ਹੈ ਅਤੇ ਜਸਕਰਨ ਸਿੰਘ ਤੇ ਉਸ ਦੀ ਮਾਤਾ ਗੁਰਮੀਤ ਕੌਰ ਵਲੋਂ ਸਾਨੂੰ ਇਹ ਵੀ ਕਿਹਾ ਜਾ ਰਿਹਾ ਹੈ ਕਿ ਬਲਜੀਤ ਕੌਰ ਨੂੰ ਅਸੀਂ ਲੈ ਕੇ ਗਏ ਹਾਂ ਤੁਸੀਂ ਜੋ ਕਰਨਾ ਕਰ ਲਉ ਅਤੇ ਉਨ੍ਹਾਂ ਵਲੋਂ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ | ਇਸ ਸੰਬੰਧੀ ਥਾਣਾ ਖੇਮਕਰਨ ਦੀ ਪੁਲਿਸ ਵਲੋਂ ਕਾਰਵਾਈ ਕਰਦਿਆਂ ਜਸਕਰਨ ਸਿੰਘ ਪੁੱਤਰ ਦਵਿੰਦਰ ਸਿੰਘ ਅਤੇ ਗੁਰਮੀਤ ਕੌਰ ਪਤਨੀ ਦਵਿੰਦਰ ਕੌਰ ਵਾਸੀਆਨ ਪਿੰਡ ਦੂਹਲਾ ਕੋਹਨਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸਕੂਲ ਬੂਹ ਹਰੀਕੇ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ ਚਾਰ ਵਿਅਕਤੀਆਂ ਸਮੇਤ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।