14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਹੈਰੋਇਨ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 20-10-2025
ਤਰਨ ਤਾਰਨ, 19 ਅਕਤੂਬਰ (ਇਕਬਾਲ ਸਿੰਘ ਸੋਢੀ)-ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਮਿਲੀ ਜਾਣਕਾਰੀ ਮੁਤਾਬਿਕ ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਜਤਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ | ਫੜੇ ਗਏ ਵਿਅਕਤੀ ਦੀ ਪਛਾਣ ਅੰਗਰੇਜ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਨੇੜੇ ਚਰਚ ਭਿੱਖੀਵਿੰਡ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐਸ.ਆਈ. ਜਗਦੀਸ਼ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ਵਿਚ ਪੁਲ ਸੂਆ ਕਲਸ ਮੌਜੂਦ ਸਨ ਕਿ ਉਨ੍ਹਾਂ ਵਲੋਂ ਜਗਰੂਪ ਸਿੰਘ ਜੱਗੂ ਪੁੱਤਰ ਬਲਕਾਰ ਸਿੰਘ ਵਾਸੀ ਵਾਰਡ ਨੰਬਰ 2 ਖੇਮਕਰਨ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ 20 ਮਿਲੀਗ੍ਰਾਮ ਹੈਰੋਇਨ ਬਾਮਦ ਕੀਤੀ | ਉਪਰੋਕਤ ਦੋਵਾਂ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ
ਪਿਛਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ 519ਵਾਂ ਜਨਮ ਦਿਹਾੜਾ 23 ਨੂੰ ਮਨਾਇਆ ਜਾਵੇਗਾ- ਗਿਆਨੀ ਨਿਸ਼ਾਨ ਸਿੰਘ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।