14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ 'ਚ ਲੱਗੀਆਂ ਦੀਵਾਲੀ ਦੀਆਂ ਰੌਣਕਾਂ <br/>

ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਬਾਬਾ ਇੰਦਰਜੀਤ ਸਿੰਘ ਖੱਖ ਸਕੂਲ ਸਟਾਫ਼ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ: ਕੁਲਾਰ <br/> 20-10-2025
ਖਡੂਰ ਸਾਹਿਬ, 19 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ, ਜਿਵੇਂ ਦੀਵੇ, ਕਾਰਡ, ਮੋਮਬੱਤੀਆਂ, ਰੰਗੋਲੀ ਥਾਲੀ ਸਜਾਉਣ | ਬੱਚਿਆਂ ਨੇ ਬੜੇ ਉਤਸ਼ਾਹ ਨਾਲ ਮੁਕਾਬਲਿਆਂ ਵਿਚ ਹਿੱਸਾ ਲਿਆ | ਇਸ ਮੌਕੇ ਰੰਗ ਬਿਰੰਗੀਆਂ ਪੌਸ਼ਾਕਾਂ ਵਿਚ ਤਿਆਰ ਹੋਏ ਵਿਦਿਆਰਥੀਆ ਨੇ ਇਸ ਸਮਾਗਮ ਨੂੰ ਹੋਰ ਮਨਮੋਹਕ ਬਣਾ ਦਿੱਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਦਵਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਸਾਡੇ ਦੇਸ਼ ਅੰਦਰ ਸਮੇਂ-ਸਮੇਂ 'ਤੇ ਵੱਖ-ਵੱਖ ਤਰ੍ਹਾਂ ਦੇ ਤਿਓਹਾਰ ਮਨਾਏ ਜਾਂਦੇ ਹਨ, ਜਿਨਾਂ ਵਿਚੋਂ ਸਭ ਤੋਂ ਹਰਮਨ ਪਿਆਰਾ ਤਿਉਹਾਰ ਦੀਵਾਲੀ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ) ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾਂ ਸੱਚ ਦੇ ਰਸਤੇ 'ਤੇ ਚੱਲਦੇ ਰਹਿਣਾ ਚਾਹੀਦਾ ਹੈ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ | ਇਸ ਮੌਕੇ ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ) ਨੇ ਰੰਗੋਲੀ, ਕਾਰਡ, ਦੀਵਾ, ਥਾਲੀ ਸਜਾਉਣ ਮੁਕਾਬਲਿਆਂ ਵਿਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਸਿਪਸ ਇੰਸਟੀਚਿਊਟ ਰਾਣੀਵਲਾਹ ਵਿਚ ਮਨਾਇਆ ਗਿਆ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ <br/> ਅਗਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ 519ਵਾਂ ਜਨਮ ਦਿਹਾੜਾ 23 ਨੂੰ ਮਨਾਇਆ ਜਾਵੇਗਾ- ਗਿਆਨੀ ਨਿਸ਼ਾਨ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।