14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸਿਪਸ ਇੰਸਟੀਚਿਊਟ ਰਾਣੀਵਲਾਹ ਵਿਚ ਮਨਾਇਆ ਗਿਆ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ <br/>

ਅਜੀਤ ਡੈਸਕ 20-10-2025
ਚੋਹਲਾ ਸਾਹਿਬ, 19 ਅਕਤੂਬਰ (ਬਲਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸਿਪਸ ਇੰਸਟੀਚਿਊਟ ਰਾਣੀਵਲਾਹ ਅੱਜ ਰੌਸ਼ਨੀਆਂ ਦੇ ਤਿਓਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸੰਬੰਧ ਵਿਚ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਵਲੋਂ ਆਪਣੀ ਕਲਾਸ ਦੇ ਬਲੈਕ ਬੋਰਡ ਨੂੰ ਬੰਦੀਛੋੜ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਅਤੇ ਬੱਚਿਆਂ ਦੇ ਦੀਵਾ ਡੈਕੋਰੇਸ਼ਨ ਮੁਕਾਬਲੇ ਕਰਵਾਏ ਗਏ, ਜਿੱਥੇ ਵਿਦਿਆਰਥੀਆਂ ਨੇ ਆਪਣੇ ਹੱਥੀਂ ਵੱਖ-ਵੱਖ ਪ੍ਰਕਾਰ ਦਾ ਸਜਾਵਟੀ ਸਾਮਾਨ ਤਿਆਰ ਕਰ ਕੇ ਆਪਣੀ ਆਪਣੀ ਕਲਾਸ ਦੇ ਕਮਰੇ ਨੂੰ ਸਜਾਇਆ, ਉੱਥੇ ਵੱਖ-ਵੱਖ ਸਮਾਜਿਕ ਮੁੱਦਿਆਂ ਦੀ ਤ੍ਰਾਸਦੀ ਅਤੇ ਪੰਜਾਬ ਦੇ ਸੱਭਿਆਚਾਰਕ ਰੰਗਾਂ ਦੇ ਨਾਲ ਨਾਲ ਪੰਜਾਬ ਦੇ ਮੁਸੀਬਤਾਂ ਭਰੇ ਦੌਰ ਵਿਚ ਪੰਜਾਬੀਆਂ ਦੀ ਸੰਘਰਸ਼ਮਈ ਜਿੰਦਗੀ 1947, 1984 ਹੜ੍ਹਾਂ ਦੀ ਮਾਰ ਆਦਿ ਵਿਸ਼ਿਆਂ 'ਤੇ ਪ੍ਰਭਾਵਸ਼ਾਲੀ ਰੰਗੋਲੀਆਂ ਬਣਾ ਕੇ ਚੰਗੇ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ | ਵੱਖ ਵੱਖ ਗਰੁੱਪਾਂ ਵਿਚ ਕਲਾਸ ਸਜਾਉਣ ਮੁਕਾਬਲੇ ਵਿਚ ਨਰਸਰੀ ਤੋਂ ਦੂਜੀ ਕਲਾਸ ਵਿਚੋ ਜਮਾਤ ਪਹਿਲੀ 1 ਸੈਕਸ਼ਨ ਪਹਿਲਾ ਸਥਾਨ, ਤੀਜੀ ਕਲਾਸ ਤੋਂ ਅੱਠਵੀਂ ਕਲਾਸ ਤੱਕ ਪੰਜਵੀਂ ਕਲਾਸ ਪਹਿਲਾਂ ਸਥਾਨ ਅਤੇ ਨੌਵੀਂ ਤੋਂ ਬਾਰਵੀਂ ਕਲਾਸ ਵਿਚੋਂ ਗਿਆਰਵੀਂ ਕਲਾਸ ਪਹਿਲਾਂ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਲਵਿੰਦਰ ਸਿੰਘ ਸੰਧੂ, ਐਜ਼ੂਕੇਸ਼ਨਲ ਡਾਇਰੈਕਟਰ ਮੈਡਮ ਨਵਦੀਪ ਕੌਰ ਸੰਧੂ, ਮਦਨ ਪਠਾਣੀਆਂ ਅਤੇ ਪਿ੍ੰਸੀਪਲ ਨਿਰਭੈ ਸਿੰਘ ਸੰਧੂ ਵਲੋਂ ਬੱਚਿਆਂ ਅਤੇ ਸਾਰੇ ਸਟਾਫ਼ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੱਤੀ |

ਪਿਛਲੀ ਖ਼ਬਰ ਪਾਕਿ ਨੇ ਅਫ਼ਗਾਨਿਸਤਾਨ ਪ੍ਰਤੀ ਆਈ.ਸੀ.ਸੀ. ਦੇ ਇਕਜੁੱਟਤਾ ਵਾਲੇ ਬਿਆਨ ਦੀ ਨਿੰਦਾ ਕੀਤੀ ਅਗਲੀ ਖ਼ਬਰ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ 'ਚ ਲੱਗੀਆਂ ਦੀਵਾਲੀ ਦੀਆਂ ਰੌਣਕਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।