16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਿੰਡ ਗੰਡੀਵਿੰਡ ਵਿਖੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਪਿੰਡ ਵਾਸੀਆਂ ਵਲੋਂ ਕੀਤੀ ਚੋਣ ਮੀਟਿੰਗ

ਅਜੀਤ ਡੈਸਕ 23-10-2025
ਚੋਹਲਾ ਸਾਹਿਬ, 22 ਅਕਤੂਬਰ (ਬਲਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਗੰਡੀਵਿੰਡ ਸਰਾਂ ਵਿਖੇ ਭਾਰੀ ਜਨ ਸਮਰਥਨ ਮਿਲਿਆ | ਇਸ ਮੌਕੇ ਇਕੱਤਰ ਮੁਹਤਬਰ ਲੋਕਾਂ ਗੁਰਬੀਰ ਸਿੰਘ ਫੌਜੀ ਗੰਡੀਵਿੰਡ, ਹਰਪਾਲ ਸਿੰਘ, ਕੁਲਵੰਤ ਸਿੰਘ, ਬਲਜਿੰਦਰ ਸਿੰਘ ਚੀਮਾ, ਮਨਜੀਤ ਸਿੰਘ ਲਹੀਆਂ, ਪੂਰਨ ਸਿੰਘ ਬੁਰਜ, ਸਾਬਕਾ ਸਰਪੰਚ ਨਿਰਵੈਲ ਸਿੰਘ ਭੂਸੇ, ਗੁਰਸੇਵਕ ਸਿੰਘ ਭੁੱਚਰ, ਗੁਰਪ੍ਰੀਤ ਸਿੰਘ ਸੋਹਲ, ਪਰਮਜੀਤ ਸਿੰਘ ਸਰਾਂ, ਸੁਖਦੇਵ ਸਿੰਘ ਗਹਿਰੀ, ਪਰਮਜੀਤ ਸਿੰਘ ਸਰਾਂ, ਕੁਲਬੀਰ ਕੌਰ ਮਾਣਕਪੁਰ, ਸੁਬੇਗ ਸਿੰਘ ਗੰਡੀਵਿੰਡ, ਅਮਰ ਸਿੰਘ ਲਾਲਾ, ਮੁਖਤਾਰ ਸਿੰਘ ਛੀਨਾ, ਅਵਤਾਰ ਸਿੰਘ ਰਸੂਲਪੁਰ, ਪ੍ਰਗਟ ਸਿੰਘ ਗੰਡੀਵਿੰਡ, ਦਰਸ਼ਨ ਸਿੰਘ, ਜੋਗਾ ਸਿੰਘ, ਨਿਸ਼ਾਨ ਸਿੰਘ, ਮਾ. ਪਲਵਿੰਦਰ ਸਿੰਘ, ਤਰਸੇਮ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਮੋਹਤਬਰ ਲੋਕਾਂ ਨੇ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਦਾਅਵਾ ਕੀਤਾ | ਇਕੱਤਰ ਲੋਕਾਂ ਨੇ ਕਿਹਾ ਕਿ ਅਸੀਂ ਸਾਰੀਆਂ ਪੰਜਾਬ ਦੀਆਂ ਸਰਕਾਰਾਂ ਵੇਖ ਲਈਆਂ ਹਨ | ਕਿਸੇ ਵੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੇ ਭਲੇ ਅਤੇ ਤਰੱਕੀ ਲਈ ਕੁਝ ਨਹੀਂ ਕੀਤਾ | ਇਸ ਮੌਕੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੀ ਸੱਤਾ 'ਤੇ ਲਗਾਤਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਬਣ ਰਹੀ ਹੈ, ਇਹ ਤਾਂ ਹੀ ਸੰਭਵ ਹੋ ਰਿਹਾ ਹੈ ਕਿ ਭਾਜਪਾ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਗਏ ਹਨ ਤਾਂ ਲੋਕ ਵੀ ਵਾਰ-ਵਾਰ ਭਾਜਪਾ ਨੂੰ ਹੀ ਆਪਣਾ ਭਵਿੱਖ ਮੰਨ ਕੇ ਸੱਤਾ ਦੇ ਮਾਣ ਦੇ ਰਹੇ ਹਨ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ, ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਓ.ਬੀ.ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸਰਕਲ ਸਰਕਲ ਪ੍ਰਧਾਨ ਸਾਹਿਬ ਸਿੰਘ ਝਾਮਕਾ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਜੀਓਬਾਲਾ, ਮਾ. ਬਲਦੇਵ ਸਿੰਘ ਮੰਡ, ਜੇ.ਈ. ਗੁਰਬਚਨ ਸਿੰਘ, ਬਲਧੀਰ ਸਿੰਘ, ਜਸਪਾਲ ਸਿੰਘ, ਡਾ. ਸੁਖਵੰਤ ਸਿੰਘ ਮੂਸੇ, ਸਵਿੰਦਰ ਸਿੰਘ ਠੱਠਗੜ, ਸੋਨੂੰ ਮੂਸੇ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਤਰਨ ਤਾਰਨ ਵਿਖੇ ਰੋਸ ਪ੍ਰਦਰਸ਼ਨ 25 ਨੂੰ ਅਗਲੀ ਖ਼ਬਰ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਮੁਰਾਦਪੁਰ ਵਿਖੇ ਮਿਲਿਆ ਸੈਂਕੜੇ ਲੋਕਾਂ ਦਾ ਭਰਵਾਂ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।