16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਦੀਵਾਲੀ ਦੀ ਰਾਤ ਅੱਡਾ ਝਬਾਲ ਵਿਖੇ ਸੈਨਟਰੀ ਤੇ ਹਾਰਡਵੇਅਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ

ਅਜੀਤ ਡੈਸਕ 23-10-2025
ਝਬਾਲ, 22 ਅਕਤੂਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਅੱਡਾ ਝਬਾਲ ਵਿਖੇ ਅੰਮਿ੍ਤਸਰ ਰੋਡ ਤੇ ਸਥਿਤ ਰਮਨ ਐਂਡ ਸੰਨਜ਼ ਸੈਨਟਰੀ ਤੇ ਹਾਰਡ ਵੇਅਰ ਹਾਰਡ ਵੇਅਰ ਦੀ ਦੁਕਾਨ ਨੂੰ ਦੀਵਾਲੀ ਵਾਲੀ ਰਾਤ ਨੂੰ ਲੱਗੀ ਭਿਆਨਕ ਅੱਗ ਨੇ ਕੁੱਝ ਹੀ ਘੰਟਿਆਂ ਵਿਚ ਕਰੋੜਾਂ ਰੁਪਏ ਦਾ ਸਾਮਾਨ ਸਾੜ੍ਹ ਕੇ ਸੁਆਹ ਕਰ ਦਿੱਤਾ | ਮੌਕੇ 'ਤੇ ਪੁੱਜੀਆਂ ਅੱਗ ਬੁਝਾਊ ਗੱਡੀਆਂ ਨੇ ਭਾਰੀ ਜਦੋਂ ਜਹਿਦ ਪਿੱਛੋਂ ਅੱਗ 'ਤੇ ਕਾਬੂ ਪਾਇਆ | ਦੁਕਾਨ ਦੇ ਮਾਲਕ ਚੇਅਰਮੈਨ ਰਮਨ ਕੁਮਾਰ ਅਤੇ ਨਿਕੁੱਲ ਧੋਨੀ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਰੋਜ਼ਾਨਾ ਦੀ ਤਰ੍ਹਾਂ ਉਹ ਦੁਕਾਨ ਬੰਦ ਕਰਕੇ ਘਰ ਗਏ | ਥੋੜੇ ਚਿਰ ਬਾਅਦ ਉਨ੍ਹਾਂ ਨੂੰ ਗੁਆਂਢੀ ਦਾ ਫੋਨ ਕਰਕੇ ਦੱਸਿਆ ਕਿ ਤੁਹਾਡੀ ਦੁਕਾਨ ਵਿਚੋਂ ਧੂੰਆਂ ਨਿਕਲ ਰਿਹਾ ਹੈ | ਉਨ੍ਹਾਂ ਨੇ ਤੁਰੰਤ ਜਾ ਕੇ ਜਦੋਂ ਦੁਕਾਨ ਦਾ ਸ਼ਟਰ ਖੋਲਿ੍ਹਆ ਤਾਂ ਅੰਦਰੋਂ ਅੱਗ ਦੇ ਭਾਂਬੜ ਨਿਕਲ ਰਹੇ ਸਨ | ਰੌਲਾ ਪਾਉਣ 'ਤੇ ਇਕੱਠੇ ਹੋਏ ਲੋਕਾਂ ਨੇ ਅੱਗ 'ਤੇ ਕਾਬੂ ਪਾਉਣ ਦਾ ਯਤਨ ਕੀਤਾ, ਪਰ ਅੱਗ ਜ਼ਿਆਦਾ ਹੋਣ ਕਰਕੇ ਲੋਕ ਕਾਬੂ ਨਹੀਂ ਪਾ ਸਕੇ | ਕੁਝ ਦਰ ਬਾਅਦ ਪੁੱਜੀਆਂ ਅੱਗ ਬੁਝਾਊ ਗੱਡੀਆਂ ਨੇ ਭਾਰੀ ਜਦੋਂ ਪਿਛੋਂ ਅੱਗ 'ਤੇ ਕਾਬੂ ਤਾਂ ਪਾ ਲਿਆ, ਪਰ ਦੁਕਾਨ ਅੰਦਰ ਪਿਆ ਕਰੋੜਾਂ ਰੁਪਏ ਦਾ ਸਮਾਨ ਸਾੜ ਕੇ ਰਾਖ ਹੋ ਗਿਆ | ਅੱਗ ਕਾਰਨ ਜਿੱਥੇ ਕਰੋੜਾਂ ਦਾ ਸਾਮਾਨ ਰਾਖ ਹੋ ਗਿਆ, ਉਥੇ ਦੁਕਾਨਾਂ ਦੇ ਲੈਂਟਰ ਵਿਚ ਵੀ ਤਰੇੜਾਂ ਪੈ ਗਈਆਂ | ਘਟਨਾ ਸਥਾਨ 'ਤੇ ਥਾਣਾ ਮੁਖੀ ਝਬਾਲ ਗੁਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਜ ਕੇ ਇਕੱਠੇ ਹੋਏ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਉਣ ਦਾ ਯਤਨ ਕੀਤਾ, ਪਰ ਅੱਗ ਦੀਆਂ ਲਾਟਾਂ ਨੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ | ਦੁਕਾਨ ਦੇ ਮਾਲਕ ਚੇਅਰਮੈਨ ਰਮਨ ਕੁਮਾਰ ਨਾਲ ਹਮਦਰਦੀ ਕਰਨ ਪੁੱਜੇ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਚੇਅਰਮੈਨ ਹਰਵੰਤ ਸਿੰਘ ਝਬਾਲ, ਡਾਇਰੈਕਟਰ ਦਲਜੀਤ ਸਿੰਘ ਐਮਾ, ਚੇਅ. ਗੁਰਬੀਰ ਸਿੰਘ ਝਬਾਲ, ਪੂਰਨ ਸਿੰਘ ਝਬਾਲ, ਰਾਜਬੀਰ ਸਿੰਘ ਭੁੱਲਰ, ਕਾ. ਅਸ਼ੋਕ ਕੁਮਾਰ ਸੋਹਲ, ਜਗਤਾਰ ਸਿੰਘ ਜੱਗਾ ਸਵਰਗਾਪੁਰੀ, ਬੀ.ਐਸ. ਟੇਲਰ, ਜਸਬੀਰ ਸਿੰਘ ਸਵਰਗਾਪੁਰੀ ਨੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਸਰਕਾਰ ਕੋਲੋਂ ਮੰਗ ਕੀਤੀ |
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ ਵਿਚ ਹਵਾਲਾਤੀ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਤਰਨ ਤਾਰਨ ਵਿਖੇ ਰੋਸ ਪ੍ਰਦਰਸ਼ਨ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।