16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਰਸਤੇ ਵਿਚ ਘੇਰ ਕੇ ਵਿਅਕਤੀ ਨਾਲ ਕੀਤੀ ਕੁੱਟਮਾਰ, ਮਾਮਲਾ ਦਰਜ

ਅਜੀਤ ਡੈਸਕ 23-10-2025
ਤਰਨ ਤਾਰਨ, 22 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਰਸਤੇ ਵਿਚ ਘੇਰ ਕੇ ਉਸ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਿਟੀ ਪੱਟੀ ਵਿਖੇ ਬਖਸ਼ੀਸ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਪੱਟੀ ਨੇ ਸ਼ਿਕਾਇਤ ਕੀਤੀ ਕਿ 19 ਅਕਤੂਬਰ ਨੂੰ ਮੇਰਾ ਭਰਾ ਸ਼ਮਸ਼ੇਰ ਸਿੰਘ ਅਤੇ ਉਹ ਘਰ ਤੋੋਂਾ ਬਾਜਾਰ ਪੱਟੀ ਨੂੰ ਜਾ ਰਹੇ ਸੀ ਤਾਂ ਰਸਤੇ ਵਿਚ ਖ਼ੜੇ ਜੈਦੀਪ ਸਿੰਘ ਪੁੱਤਰ ਗੁਰਲਾਲ ਸਿੰਘ, ਗੁਲਾਲ ਸਿੰਘ ਵਾਸੀ ਦੂਹਲ ਕੋਹਨਾ ਖੇਮਕਰਨ, ਮਨਦੀਪ ਕੌਰ ਪਤਨੀ ਸਮਸ਼ੇਰ ਸਿੰਘ, ਹਰਪ੍ਰੀਤ ਸਿੰਘ, ਲਵਪ੍ਰੀਤ ਸਿੰਘ ਪੁੱਤਰਾਨ ਸਾਹਿਬ ਸਿੰਘ ਵਾਸੀਅਨ ਪੱਟੀ ਨੇ ਉਸਦੇ ਭਰਾ ਸਮਸ਼ੇਰ ਸਿੰਘ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰ ਕੇ ਮੌਕੇ ਤੋਂ ਫ਼ਰਾਰ ਹੋ ਗਏ | ਜਾਂਚ ਅਧਿਕਾਰੀ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ ਤਰਨ ਤਾਰਨ ਵਿਖੇ ਸਿੰਘ ਕੈਂਪ ਦੀਆਂ ਤਿਆਰੀਆਂ ਜ਼ੋਰਾਂ 'ਤੇ ਅਗਲੀ ਖ਼ਬਰ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਚੋਣ ਦਫ਼ਤਰ ਅੱਗੇ ਕੱਚੇ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।