ਤਰਨ ਤਾਰਲ, 22 ਅਕਤੂਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਅਤੇ ਭਾਈ ਮਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ (ਪਟਿਆਲਾ) ਅਤੇ ਐਮ.ਐਮ.ਏ. ਲਾਇਨਜ਼ ਕਲੱਬ ਬਰਮਿੰਘਮ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵੱਖ ਵੱਖਸਕੂਲਾਂ ਦੇ ਵਿਦਿਆਰਥੀਆਂ ਦੇ 'ਸਿੰਘ ਕੈਂਪ' ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ | ਪਿ੍ੰਸੀ. ਕੰਵਲਜੀਤ ਕੌਰ ਨੇ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਦਾ ਸਿੰਘ ਕੈਂਪ 23 ਅਕਤੂਬਰ ਤੋਂ 27 ਅਕਤੂਬਰ ਤੱਕ ਲਗਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਵਿਚ ਵੱਖ ਵੱਖ ਸਕੂਲਾਂ ਦੇ ਲਗਪਗ 600 ਵਿਦਿਆਰਥੀਆਂ ਤੇ 50 ਸਟਾਫ਼ ਮੈਂਬਰ ਹਿੱਸਾ ਲੈਣਗੇ | ਉਨ੍ਹਾਂ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅਲਵਿੰਦਰਪਾਲ ਸਿੰਘ ਪੱਖੋਕੇ ਹਲਕਾ ਮੈਂਬਰ, ਸੁਖਮਿੰਦਰ ਸਿੰਘ ਵਿੱਦਿਆ ਸਕੱਤਰ ਅਤੇ ਸਹਾਇਕ ਡਾਇਰੈਕਟਰ ਬੀਬੀ ਸਤਵੰਤ ਕੌਰ ਵਲੋਂ ਕੀਤੇ ਇਸ ਉਪਰਾਲੇ ਦਾ ਧੰਨਵਾਦ ਕੀਤਾ |